Thursday, October 29, 2026
Home Crime ਮਾਸੂਮ ਦੇ ਸਿਰ ਤੋਂ ਲੰਘੀ JCB, ਚਾਲਕ ਮੌਕੇ ਤੋਂ ਫਰਾਰ

ਮਾਸੂਮ ਦੇ ਸਿਰ ਤੋਂ ਲੰਘੀ JCB, ਚਾਲਕ ਮੌਕੇ ਤੋਂ ਫਰਾਰ

ਮੁਹਾਲੀ (ਦ ਸਟੈਲਰ ਨਿਊਜ਼)। ਮੁਹਾਲੀ ਦੇ ਨਯਾਗਾਓਂ ਦੇ ਸਿੰਘਾ ਦੇਵੀ ਇਲਾਕੇ ਵਿੱਚ ਬੀਤੀ ਕੱਲ੍ਹ ਦਰਦਨਾਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਦੋ ਸਾਲ ਦਾ ਮਾਸੂਮ ਬੱਚਾ ਜੇਸੀਬੀ ਮਸ਼ੀਨ ਦੀ ਲਪੇਟ ਵਿੱਚ ਆ ਗਿਆ। ਦੱਸਿਆ ਜਾ ਰਿਹਾ ਹੈ ਕਿ JCB ਦਾ ਟਾਇਰ ਬੱਚੇ ਦੇ ਸਿਰ ਉੱਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਗ਼ਮ ਦਾ ਮਾਹੌਲ ਬਣ ਗਿਆ।

Advertisements

ਮਾਸੂਮ ਬੱਚੇ ਦੀ ਮੌਤ ਨਾਲ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਅਤੇ ਉਹ ਸਦਮੇ ਵਿੱਚ ਹੈ। ਦੂਜੇ ਪਾਸੇ ਹਾਦਸੇ ਤੋਂ ਬਾਅਦ ਜੇਸੀਬੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਘਟਨਾ ਦੀ ਖ਼ਬਰ ਮਿਲਦੇ ਹੀ ਇਲਾਕੇ ਦੇ ਰਹਿਣ ਵਾਲੇ ਵੱਡੀ ਗਿਣਤੀ ਵਿੱਚ ਮੌਕੇ ‘ਤੇ ਇਕੱਠੇ ਹੋ ਗਏ। ਸੂਚਨਾ ਮਿਲਣ ‘ਤੇ ਨਯਾਗਾਓਂ ਪੁਲਿਸ ਥਾਣੇ ਨੂੰ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ। ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਖਰੜ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਪੁਲਿਸ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here