
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੀ-ਪਾਈਟ ਕੈਂਪ ਤਲਵਾੜਾ ਦੇ ਟ੍ਰੇਨਿੰਗ ਅਫ਼ਸਰ ਸੂਬੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਨੌਜਵਾਨਾਂ ਲਈ ਸੀ-ਪਾਈਟ ਕੈਂਪ ਤਲਵਾੜਾ ਵਿਖੇ ਪੰਜਾਬ ਹੁਨਰ ਵਿਕਾਸ ਵੱਲੋਂ ਪੀ.ਐਮ.ਕੇ.ਵੀ 4.0 ਸਕੀਮ ਤਹਿਤ ਸਕਿਉਰਟੀ ਸੁਪਰਵਾਈਜ਼ਰ ਦੇ ਕੋਰਸ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਉਮੀਦਵਾਰ ਦੀ ਉਮਰ ਘੱਟੋ-ਘੱਟ 22 ਸਾਲ , 10ਵੀਂ ਜਾਂ 12ਵੀਂ ਪਾਸ ਕੀਤੀ ਹੋਵੇ ਅਤੇ ਐਨ.ਐਸ.ਕਿਊ .ਐਫ ਲੈਵਲ -3 ਅਤੇ ਸਕਿਉਰਟੀ ਗਾਰਡ ਦਾ 3 ਤੋਂ 5 ਸਾਲ ਦਾ ਤਜਰਬਾ ਹੋਣਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਕਿਸੇ ਵੀ ਕੰਮ-ਕਾਜ ਵਾਲੇ ਦਿਨ ਆਪਣੇ ਪੜ੍ਹਾਈ ਵਾਲੇ ਸਰਟੀਫਿਕੇਟ ,ਆਧਾਰ ਕਾਰਡ ਅਤੇ ਦੇ ਫੋਟੋਆਂ ਲੈ ਕੇ ਕੈਂਪ ਵਿਖੇ ਆ ਸਕਦੇ ਹਨ। ਇਨ੍ਹਾਂ ਕੋਰਸਾਂ ਲਈ ਸੀਮਤ ਸੀਟਾਂ ਹੀ ਹਨ ਅਤੇ ਜਿਹੜੇ ਨੌਜਵਾਨ ਪਹਿਲਾਂ ਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣਗੇ, ਉਨ੍ਹਾਂ ਨੂੰ ਇਸ ਕੋਰਸ ਵਿਚ ਦਾਖਲਾ ਦਿੱਤਾ ਜਾਏਗਾ । ਉਨ੍ਹਾਂ ਦੱਸਿਆ ਕਿ ਕੋਰਸ ਖਤਮ ਹੋਣ ਉਪੰਰਤ ਨੌਜਵਾਨਾਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ, ਜਿਸ ਦੇ ਅਧਾਰ ‘ਤੇ ਪੰਜਾਬ ਦੇ ਵੱਖ-ਵੱਖ ਅਦਾਰਿਆਂ ਵਿਚ ਸਕਿਉਰਟੀ ਗਾਰਡ ਅਤੇ ਸਕਿਉਰਟੀ ਸੁਪਰਵਾਈਜ਼ਰ ਦੀ ਨੋਕਰੀਆਂ ਦੇ ਮੌਕੇ ਮਿਲਣਗੇ। ਕੈਂਪ ਵਿਚ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਬਿਲਕੁਲ ਮੁਫ਼ਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99882-71125, 62830-31125 ਸੀ ਪਾਈਟ ਕੈਂਪ, ਸਾਹਮਦੇ ਰਾਂਕ ਗਾਰਡਨ, ਦਸੂਹਾ ਰੋਡ ਤਲਵਾੜਾ ਵਿਖੇ ਸੰਪਰਕ ਕਰ ਸਕਦੇ ਹਨ।












