Thursday, October 29, 2026
Home National ਸਰਕਾਰ ਨੇ ਮੁਹਾਲੀ ‘ਚ ਸਰਕਾਰੀ-ਨਿੱਜੀ ਇਮਾਰਤਾਂ ‘ਤੇ ਚੜ੍ਹਨ ਤੇ ਧਰਨੇ-ਰੈਲੀਆਂ ਕਰਨ ‘ਤੇ...

ਸਰਕਾਰ ਨੇ ਮੁਹਾਲੀ ‘ਚ ਸਰਕਾਰੀ-ਨਿੱਜੀ ਇਮਾਰਤਾਂ ‘ਤੇ ਚੜ੍ਹਨ ਤੇ ਧਰਨੇ-ਰੈਲੀਆਂ ਕਰਨ ‘ਤੇ ਲਗਾਈ ਪਾਬੰਦੀ

ਮੁਹਾਲੀ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਸਰਕਾਰੀ-ਨਿੱਜੀ ਇਮਾਰਤਾਂ ‘ਤੇ ਚੜ੍ਹਨ ਅਤੇ ਧਰਨੇ-ਰੈਲੀਆਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਾਰਵਾਈ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਇਹ ਧਿਆਨ ਵਿਚ ਲਿਆਂਦਾ ਜਾਣ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ, ਦੇ ਮੱਦੇਨਜ਼ਰ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੂੰ ਦੱਸਿਆ ਕਿ ਇਸ ਤਰ੍ਹਾਂ ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ।

Advertisements

ਜ਼ਿਲ੍ਹਾ ਮੈਜਿਸਟ੍ਰੇਟ ਐਸਏਐਸ ਨਗਰ, ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11.02.2026 ਤੋਂ 10.04.2026 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here