Wednesday, October 28, 2026
Home Chandigarh ਪ੍ਰਵਾਸੀਆਂ ਨੇ ਪੰਜਾਬੀ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਪ੍ਰਵਾਸੀਆਂ ਨੇ ਪੰਜਾਬੀ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਮੋਹਾਲੀ (ਦ ਸਟੈਲਰ ਨਿਊਜ਼)। ਮੋਹਾਲੀ ਦੇ ਫੇਜ਼ 11 ਵਿੱਚ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪ੍ਰਵਾਸੀਆਂ ਵੱਲੋਂ ਇਕੱਠੇ ਹੋ ਕੇ ਪੰਜਾਬੀ ਨੌਜਵਾਨ ਨੂੰ ਚਾਕੂ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਜਾਣਕਾਰੀ ਅਨੁਸਾਰ, ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਫੋਰਟਿਸ ਹਸਪਤਾਲ ਦੇ ਬਾਹਰ ਧਰਨਾ ਲਾਇਆ ਗਿਆ ਹੈ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

Advertisements

ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਸੇਵਕ ਸਿੰਘ, ਫੇਜ਼ 11 ਦੇ ਮੰਦਰ ‘ਚੋਂ ਮੱਥਾ ਟੇਕ ਕੇ ਬਾਹਰ ਆ ਰਿਹਾ ਸੀ, ਜਿਸ ਦੌਰਾਨ ਪਰਵਾਸੀ ਮਜਦੂਰਾਂ ਨੇ ਇਕੱਠੇ ਹੋ ਕੇ ਉਸ ਉਪਰ ਹਮਲਾ ਦਿੱਤਾ। ਹਮਲੇ ਦੌਰਾਨ ਉਸ ‘ਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਖੂਨ ਨਾਲ ਲੱਥਪੱਥ ਗੰਭੀਰ ਹਾਲਤ ਵਿੱਚ ਗੁਰਸੇਵਕ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਵੀ ਮੌਕੇ ‘ਤੇ ਪਹੁੰਚੀ ਹੋਈ ਸੀ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here