Monday, October 12, 2026
Home Latest ਪੁਲਿਸ ਅਤੇ ਕਿਸਾਨਾਂ ‘ਚ ਝੜਪ, ਚੱਲੇ ਇਟਾਂ-ਰੋੜੇ

ਪੁਲਿਸ ਅਤੇ ਕਿਸਾਨਾਂ ‘ਚ ਝੜਪ, ਚੱਲੇ ਇਟਾਂ-ਰੋੜੇ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੇ ਪਿੰਡ ਜਿਉਂਦ ਵਿਖੇ ਪੁਲਿਸ ਤੇ ਕਿਸਾਨਾਂ ਵਿਚਾਲੇ ਜਬਰਦਸਤ ਟਕਰਾਅ ਹੋ ਗਿਆ ਹੈ। ਪੁਲਿਸ ਵੱਲੋਂ ਅਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਨੇ ਇੱਕ ਦੂਜੇ ’ਤੇ ਪਥਰਾਅ ਵੀ ਕੀਤਾ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਅਥਰੂ ਗੈਸ ਦੇ ਗੋਲੇ ਘਰਾਂ ’ਤੇ ਸੁੱਟੇ ਗਏ ਹਨ ਅਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਨ ਢੰਗ ਨਾਲ ਬਠਿੰਡਾ ਡੀਸੀ ਦਫ਼ਤਰ ਅੱਗੇ ਧਰਨਾ ਦੇਣ ਜਾ ਰਹੇ ਸਨ ਅਤੇ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੋਇਆ ਹੈ।

Advertisements

ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਨੂੰ ਗੁਰਦੁਆਰੇ ਵਿੱਚ ਘੇਰਿਆ ਅਤੇ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉੱਧਰ, ਸੜਕ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸੰਗਰੂਰ, ਪਾਤੜਾਂ, ਕੈਥਲ ਤੇ ਕੁਰੂਕਸ਼ੇਤਰ ਵੱਲ ਜਾਣ ਵਾਲੇ ਯਾਤਰੀਆਂ ਨੂੰ ਲੰਮਾ ਜਾਮ ਝੇਲਣਾ ਪਿਆ ਅਤੇ ਖਾਸ ਕਰਕੇ ਬਜ਼ੁਰਗਾਂ ਨੂੰ ਦਿੱਕਤ ਆਈ।

LEAVE A REPLY

Please enter your comment!
Please enter your name here