Saturday, October 24, 2026
Home Crime ਕਾਰ ਨੇ 9 ਸਾਲਾਂ ਦੀ ਬੱਚੀ ਨੂੰ ਮਾਰੀ ਟੱਕਰ, ਹੋਈ ਮੌਤ

ਕਾਰ ਨੇ 9 ਸਾਲਾਂ ਦੀ ਬੱਚੀ ਨੂੰ ਮਾਰੀ ਟੱਕਰ, ਹੋਈ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਟਾਂਡਾ-ਹੁਸ਼ਿਆਰਪੁਰ ਸੜਕ ‘ਤੇ ਪਿੰਡ ਰਾਮਪੁਰ ਚੰਦੇੜ ਦੇ ਮੋੜ ਨੇੜੇ ਇਕ ਅਣਪਛਾਤੇ ਕਾਰ ਚਾਲਕ ਵੱਲੋਂ ਟੱਕਰ ਮਾਰਨ ਕਰਕੇ ਨੌ ਸਾਲਾ ਬੱਚੀ ਦੀ ਮੌਤ ਹੋ ਗਈ। ਜਿਸ ਦੌਰਾਨ ਟਾਂਡਾ ਪੁਲਿਸ ਨੇ ਟੱਕਰ ਮਾਰਨ ਵਾਲੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਮਾਮਲਾ ਮ੍ਰਿਤਕ ਬੱਚੀ ਗੁਰਕੀਰਤ ਕੌਰ ਦੇ ਪਿਤਾ ਅੰਮ੍ਰਿਤਪਾਲ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਰਾਮਪੁਰ ਦੇ ਆਧਾਰ ‘ਤੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Advertisements

ਮ੍ਰਿਤਕ ਬੱਚੀ ਗੁਰਕੀਰਤ ਕੌਰ ਦੇ ਪਿਤਾ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੀਤੀ 16 ਫਰਵਰੀ ਨੂੰ ਉਹ ਆਪਣੀਆਂ ਬੱਚੀਆਂ ਸਮੇਤ ਕੰਧਾਲਾ ਜੱਟਾਂ ਵਿਖੇ ਕਿਸੇ ਕੰਮ ਲਈ ਗਿਆ ਸੀ ਵਾਪਸ ਜਾਣ ਸਮੇਂ ਜਦੋਂ ਉਹ ਸੜਕ ਪਾਰ ਕਰਨ ਲੱਗਾ ਤਾਂ ਸੜਕ ਕਿਨਾਰੇ ਖੜ੍ਹੀ ਉਸ ਦੀ ਨੌ ਸਾਲਾ ਪੁੱਤਰੀ ਗੁਰਕੀਰਤ ਕੌਰ ਵਿੱਚ ਤੇਜ਼ ਰਫ਼ਤਾਰ ਕਾਰ ਟਕਰਾ ਗਈ ਅਤੇ ਉਸ ਦੀ ਬੇਟੀ ਸੜਕ ‘ਤੇ ਡਿੱਗ ਗਈ। ਇੰਨੇ ਨੂੰ ਹੀ ਅਣਪਛਾਤਾ ਕਾਰ ਚਾਲਕ ਗੱਡੀ ਉਥੋਂ ਭਜਾ ਕੇ ਲੈ ਗਿਆ। ਅੰਮ੍ਰਿਤਪਾਲ ਨੇ ਹੋਰ ਦੱਸਿਆ ਕਿ ਜ਼ਖ਼ਮੀ ਹਾਲਤ ਵਿੱਚ ਧੀ ਨੂੰ ਇਕ ਨਿੱਜੀ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਟਾਂਡਾ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

LEAVE A REPLY

Please enter your comment!
Please enter your name here