Friday, October 30, 2026
Home Crime ਘਰ ‘ਚ ਦਾਖਿਲ ਹੋ ਕੇ ਨੌਜਵਾਨ ਤੇ ਹਮਲਾ, ਪੁੜਪੜੀ ‘ਚ ਮਾਰੀ ਗੋਲੀ

ਘਰ ‘ਚ ਦਾਖਿਲ ਹੋ ਕੇ ਨੌਜਵਾਨ ਤੇ ਹਮਲਾ, ਪੁੜਪੜੀ ‘ਚ ਮਾਰੀ ਗੋਲੀ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਪਿੰਡ ਲਹਿਲ ਕਲਾਂ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਮਰ 28 ਸਾਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਰਾਤ ਕਰੀਬ ਦੋ ਵਜੇ ਦੋ ਅਣਪਛਾਤੇ ਵਿਅਕਤੀ ਘਰ ਵਿੱਚ ਦਾਖ਼ਲ ਹੋਏ ਅਤੇ ਨੌਜਵਾਨ ‘ਤੇ ਫਾਇਰ ਕੀਤੇ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Advertisements

ਪਰਿਵਾਰਿਕ ਮੈਂਬਰਾਂ ਮੁਤਾਬਕ ਗੁਰਪ੍ਰੀਤ ਸਿੰਘ ਦੇ ਕਮਰੇ ਵਿਚ ਕੁੱਤਾ ਬੰਨਿਆ ਹੋਇਆ ਸੀ ਜਦੋਂ ਕੁੱਤਾ ਭੌਂਕਣ ਲੱਗਿਆ ਤਾਂ ਉਹ ਉਸ ਨੂੰ ਕਮਰੇ ਤੋਂ ਬਾਹਰ ਕੱਢਣ ਲੱਗਿਆ ਹੀ ਸੀ ਕਿ ਇਸ ਦੌਰਾਨ ਦੋ ਵਿਅਕਤੀਆਂ ਨੇ ਅਚਾਨਕ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਉਸ ਦੀ ਪੁੜਪੜੀ ਵਿਚ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਦਾ ਕਰੀਬ ਦੋ ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ ਪ੍ਰੰਤੂ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

LEAVE A REPLY

Please enter your comment!
Please enter your name here