Tuesday, October 13, 2026
Home Crime 13 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਜੰਗਲੀ ਖੇਤਰ ‘ਚੋਂ ਮਿਲੀ ਲਾਸ਼

13 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਜੰਗਲੀ ਖੇਤਰ ‘ਚੋਂ ਮਿਲੀ ਲਾਸ਼

ਸਮਰਾਲਾ (ਦ ਸਟੈਲਰ ਨਿਊਜ਼)। ਸਮਰਾਲਾ ਦਾ ਨਿਵਾਸੀ ਨੌਜਵਾਨ ਕਰਨਵੀਰ ਸਿੰਘ ਜੋ ਕਿ 13 ਦਿਨਾਂ ਤੋਂ ਲਾਪਤਾ ਸੀ ਅੱਜ ਉਸਦੀ ਲਾਸ਼ ਮਾਛੀਵਾੜਾ ਨੇੜ੍ਹੇ ਸਰਹਿੰਦ ਨਹਿਰ ਕਿਨਾਰੇ ਜੰਗਲੀ ਖੇਤਰ ਵਿਚੋਂ ਮਿਲ ਗਈ ਹੈ। ਨੌਜਵਾਨ ਦੀ ਮਾਤਾ ਅੰਮ੍ਰਿਤਪਾਲ ਕੌਰ ਵਲੋਂ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ ਕਿ ਉਸਦਾ ਪੁੱਤਰ ਕਰਨਵੀਰ ਸਿੰਘ ਲੰਘੀ 5 ਫਰਵਰੀ ਤੋਂ ਲਾਪਤਾ ਹੈ। ਰਿਪੋਰਟ ਦਰਜ ਕਰਨ ਤੋਂ ਬਾਅਦ ਪੁਲਸ ਤੇ ਪਰਿਵਾਰਕ ਮੈਂਬਰਾਂ ਵਲੋਂ ਲਾਪਤਾ ਨੌਜਵਾਨ ਦੀ ਤਲਾਸ਼ ਕੀਤੀ ਜਾ ਰਹੀ ਸੀ। ਮੋਬਾਇਲ ਦੀਆਂ ਲੋਕੇਸ਼ਨਾਂ ਅਤੇ ਸੀਸੀਟੀਵੀ ਫੁਟੇਜ ਤੋਂ ਪਤਾ ਲੱਗਾ ਕਿ ਇਹ ਨੌਜਵਾਨ ਆਪਣੇ ਦੋਸਤਾਂ ਨਾਲ ਖਮਾਣੋ ਗਿਆ ਸੀ, ਜਿਸ ਤੋਂ ਬਾਅਦ ਲਾਪਤਾ ਹੋ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਨਸ਼ਾ ਕਰਨ ਦਾ ਆਦੀ ਸੀ, ਜੋ 1 ਸਾਲ ਨਸ਼ਾ ਛੁਡਾਓ ਕੇਂਦਰ ਵਿਚ ਵੀ ਦਾਖਲ ਰਿਹਾ, ਜੋ ਕੁਝ ਦਿਨ ਪਹਿਲਾਂ ਹੀ ਬਾਹਰ ਆਇਆ ਸੀ।

Advertisements

ਪਰਿਵਾਰ ਤੇ ਪੁਲਿਸ ਵਲੋਂ ਜਦੋਂ ਉਸਦੇ ਸਾਥੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਇੱਕ ਨੇ ਜਾਣਕਾਰੀ ਦਿੱਤੀ ਕਿ ਉਸਦੀ ਮੌਤ ਹੋ ਗਈ, ਜਿਸ ਕਾਰਨ ਉਸਦੀ ਲਾਸ਼ ਸਰਹਿੰਦ ਨਹਿਰ ਕਿਨਾਰੇ ਜੰਗਲੀ ਖੇਤਰ ਵਿਚ ਸੁੱਟ ਦਿੱਤੀ ਹੈ।  ਪਰਿਵਾਰਕ ਮੈਂਬਰਾਂ ਨੇ ਆਰੋਪ ਲਗਾਏ ਕਿ ਨੌਜਵਾਨ ਕਰਨਵੀਰ ਸਿੰਘ ਦਾ ਕਤਲ ਕੀਤਾ ਗਿਆ ਹੈ ਜਾਂ ਉਸ ਨੂੰ ਨਸ਼ੇ ਦੀ ਓਵਰਡੋਜ ਦੇ ਕੇ ਮਾਰਿਆ ਗਿਆ ਹੈ। ਇਸ ਲਈ ਪੁਲਿਸ ਆਰੋਪੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ। ਥਾਣਾ ਮੁਖੀ ਸਮਰਾਲਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਤਲ ਦਾ ਅਸਲ ਕਾਰਨ ਕੀ ਹੈ ਅਤੇ ਜੋ ਵੀ ਆਰੋਪੀ ਹੋਣਗੇ, ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here