Tuesday, October 20, 2026
Home Punjab ਕੇਂਦਰ ਦੀਆਂ ਕਿਸਾਨ-ਪੱਖੀ ਨੀਤੀਆਂ ਕਾਰਨ ਪੰਜਾਬ ਦੇ ਕਿਸਾਨ ਖੁਸ਼: ਪ੍ਰਦੀਪ ਠਾਕੁਰ

ਕੇਂਦਰ ਦੀਆਂ ਕਿਸਾਨ-ਪੱਖੀ ਨੀਤੀਆਂ ਕਾਰਨ ਪੰਜਾਬ ਦੇ ਕਿਸਾਨ ਖੁਸ਼: ਪ੍ਰਦੀਪ ਠਾਕੁਰ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਭਾਜਪਾ ਐਸਸੀ ਮੋਰਚਾ ਦੇ ਸੂਬਾ ਚੀਫ ਕੋਆਰਡੀਨੇਟਰ ਪ੍ਰਦੀਪ ਠਾਕੁਰ ਨੇ ਅੱਜ ਕਪੂਰਥਲਾ ਵਿੱਚ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ।ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਕਿਸਾਨ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।ਪ੍ਰਦੀਪ ਠਾਕੁਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣ ਲਈ ਕਈ ਇਤਿਹਾਸਕ ਕਦਮ ਚੁੱਕੇ ਹਨ।ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਬਿਨਾਂ ਕਿਸੇ ਵਿਚੋਲੇ ਦੇ ਟਰਾਂਸਫਰ ਕੀਤੀ ਜਾ ਰਹੀ ਹੈ,ਜਿਸ ਨਾਲ ਛੋਟੇ ਕਿਸਾਨਾਂ ਨੂੰ ਕਾਫ਼ੀ ਹੁਲਾਰਾ ਮਿਲਿਆ ਹੈ।

Advertisements

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਸਿਰਫ਼ ਨਾਅਰੇਬਾਜ਼ੀ ਨਹੀਂ ਕਰਦੀ,ਸਗੋਂ ਜ਼ਮੀਨੀ ਪੱਧਰ ਤੇ ਆਪਣਾ ਕੰਮ ਦਰਸਾਉਂਦੀ ਹੈ।ਪੰਜਾਬ ਦੀ ਮੌਜੂਦਾ ਸਥਿਤੀ ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਇਆ।ਸਾਲਾਂ ਤੋਂ ਪੰਜਾਬ ਦੇ ਮਾਸੂਮ ਕਿਸਾਨਾਂ ਨੂੰ ਡਰਾਉਣ-ਧਮਕਾਉਣ ਅਤੇ ਗਲਤ ਜਾਣਕਾਰੀ ਦੇ ਕੇ ਰਾਜਨੀਤੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਪਰ ਹੁਣ ਕਿਸਾਨ ਜਾਗਰੂਕ ਹੋ ਗਏ ਹਨ ਅਤੇ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਉਨ੍ਹਾਂ ਦੇ ਅਸਲ ਹਿੱਤ ਭਾਜਪਾ ਕੋਲ ਸੁਰੱਖਿਅਤ ਹਨ। ਮੀਟਿੰਗ ਦੌਰਾਨ ਉਨ੍ਹਾਂ ਨੇ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸ਼ਲ ਦੀਆਂ ਚੋਣਾਂ ਬਾਰੇ ਵੀ ਚਰਚਾ ਕੀਤੀ।ਵਰਕਰਾਂ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਇਨ੍ਹਾਂ ਚੋਣਾਂ ਨੂੰ ਪੂਰੀ ਤਾਕਤ ਨਾਲ ਲੜੇਗੀ।

LEAVE A REPLY

Please enter your comment!
Please enter your name here