
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ-ਦਸੂਆ ਰੋਡ ’ਤੇ ਚਾਰੇ ਨਾਲ ਲੱਦੀ ਇੱਕ ਟ੍ਰੈਕਟਰ-ਟਰਾਲੀ ਬੇਕਾਬੂ ਹੋ ਕੇ ਇੱਕ ਢਾਬੇ ਵਿੱਚ ਜਾ ਵੜੀ, ਜਿਸ ਕਰਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਮ੍ਰਿਤਕਾਂ ਦੀ ਪਛਾਣ 35 ਸਾਲਾ ਕਮਲ ਕੁਮਾਰ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਦਾ ਰਹਿਣ ਵਾਲਾ ਸੀ ਅਤੇ ਇਸ ਢਾਬੇ ਦਾ ਮਾਲਕ ਸੀ। ਦੂਜਾ ਮ੍ਰਿਤਕ 24 ਸਾਲਾ ਰਣਜੀਤ ਸਿੰਘ ਹੈ, ਜੋ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਉਸ ਵੇਲੇ ਢਾਬੇ ‘ਤੇ ਇੱਕ ਗਾਹਕ ਵਜੋਂ ਮੌਜੂਦ ਸੀ। ਟ੍ਰੈਕਟਰ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਇਸ ਦੀ ਲਪੇਟ ਵਿੱਚ ਆ ਗਏ ਅਤੇ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।












