Friday, October 9, 2026
Home Crime ਬੀਐੱਸਸੀ ਨਰਸਿੰਗ ਵਿਦਿਆਰਥਣ ਨੇ ਯੂਨੀਵਰਸਿਟੀ ਸਟਾਫ ਦੇ ਮਾੜੇ ਰਵੱਈਏ ਤੋਂ ਤੰਗ ਆ...

ਬੀਐੱਸਸੀ ਨਰਸਿੰਗ ਵਿਦਿਆਰਥਣ ਨੇ ਯੂਨੀਵਰਸਿਟੀ ਸਟਾਫ ਦੇ ਮਾੜੇ ਰਵੱਈਏ ਤੋਂ ਤੰਗ ਆ ਕੇ ਕੀਤੀ ਖੁਦਕਸ਼ੀ

ਸ਼੍ਰੀ ਗੋਇੰਦਵਾਲ ਸਾਹਿਬ ਜੀ (ਦ ਸਟੈਲਰ ਨਿਊਜ਼)। ਬਾਬਾ ਫਰੀਦ ਯੂਨੀਵਰਸਿਟੀ ਰੀਜ਼ਨਲ ਸੈਂਟਰ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬੀ ਐੱਸ ਸੀ ਨਰਸਿੰਗ ਕਰ ਰਹੀ ਵਿਦਿਆਰਥਣ ਨੇ ਯੂਨੀਵਰਸਿਟੀ ਸਟਾਫ ਦੇ ਕਥਿਤ ਮਾੜੇ ਰਵੱਈਏ ਕਾਰਨ ਖੁਦਕਸ਼ੀ ਕਰ ਲਈ ਹੈ। ਮ੍ਰਿਤਕ ਲੜਕੀ ਦੀ ਪਛਾਣ ਖੁਸ਼ਪ੍ਰੀਤ ਕੌਰ (21) ਪੁੱਤਰੀ ਅਮਰੀਕ ਸਿੰਘ ਵਾਸੀ ਧੂਰਕੋਟ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।

Advertisements

ਮ੍ਰਿਤਕ ਲੜਕੀ ਦੇ ਪਿਤਾ ਅਮਰੀਕ ਸਿੰਘ ਅਤੇ ਮਾਂ ਬਲਜੀਤ ਕੌਰ ਨੇ ਦੱਸਿਆ ਕਿ ਖੁਸ਼ਪ੍ਰੀਤ ਬੀ ਐੱਸ ਸੀ ਨਰਸਿੰਗ ਭਾਗ ਤੀਜੇ ਦੀ ਹੋਣਹਾਰ ਵਿਦਿਆਰਥਣ ਸੀ ਉਨ੍ਹਾਂ ਯੂਨੀਵਰਸਿਟੀ ਪ੍ਰਬੰਧਕਾਂ ਤੇ ਦੋਸ਼ ਲਾਉਂਦੇ ਆਖਿਆ ਕਿ ਕੁੱਝ ਮਹੀਨਿਆਂ ਤੋਂ ਖੁਸ਼ਪ੍ਰੀਤ ਕੌਰ ਨੂੰ ਕਲਾਸ ਅਧਿਆਪਕ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਨ ਕਰ ਰਹੀ ਸੀ। ਜਿਸ ਦੇ ਸਬੰਧ ਵਿੱਚ ਯੂਨੀਵਰਸਿਟੀ ਦੇ ਪ੍ਰਿੰਸੀਪਲ ਨੂੰ ਦੱਸਣ ਦੇ ਬਾਵਜੂਦ ਕੋਈ ਕਾਰਵਾਈ ਨਹੀ ਕੀਤੀ ਗਈ ਅਤੇ ਬੀਤੇ ਕੱਲ੍ਹ ਖੁਸ਼ਪ੍ਰੀਤ ਕੌਰ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਖੁਦਕਸ਼ੀ ਕਰ ਲਈ।

ਪੀੜਤ ਪਰਿਵਾਰ ਨੇ ਇਸ ਸਬੰਧੀ ਪੁਲੀਸ ਪ੍ਰਸ਼ਾਸਨ ਨੂੰ ਖੁਸ਼ਪ੍ਰੀਤ ਕੌਰ ਵੱਲੋਂ ਖੁਦਕੁਸ਼ੀ ਕਰਨ ਸਬੰਧੀ ਵਟਸਅਪ ਚੈਟ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਖੁਸ਼ਪ੍ਰੀਤ ਨੇ ਆਪਣੀ ਮੌਤ ਲਈ ਕਾਲਜ ਦੀ ਇੱਕ ਅਧਿਆਪਕ ਅਤੇ ਆਪਣੇ ਦੋਸਤਾਂ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਲਾਏ ਹਨ। ਮੌਕੇ ਤੇ ਪੁੱਜੇ ਜਾਂਚ ਅਧਿਕਾਰੀ ਏ ਐੱਸ ਆਈ ਨਿਸ਼ਾਨ ਸਿੰਘ ਨੇ ਕਿਹਾ ਕਿ ਮ੍ਰਿਤਕ ਲੜਕੀ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਜਮਾਂ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਜਾਂਚ ਕੀਤੀ ਜਾ ਰਹੀ ਹੈ।

ਉਧਰ ਰੀਜ਼ਨਲ ਸੈਂਟਰ ਦੇ ਪ੍ਰਿੰਸੀਪਲ ਮੈਡਮ ਚਰਨਜੀਤ ਕੌਰ ਨੇ ਦੋਸ਼ਾ ਨੂੰ ਨਕਾਰਦੇ ਹੋਏ ਕਿਹਾ ਕਿ ਉਹ ਸੈਂਟਰ ਦੇ ਹਰ ਵਿਦਿਆਰਥੀ ਨਾਲ ਸਹਿ ਤਾਲਮੇਲ ਤੇ ਪਿਆਰ ਰੱਖਦੇ ਹਨ। ਸਾਡੇ ਕਿਸੇ ਅਧਿਆਪਕ ਵੱਲੋਂ ਵਿਦਿਆਰਥੀਆਂ ਨਾਲ ਕੋਈ ਮਾੜਾ ਵਿਵਹਾਰ ਨਹੀਂ ਕੀਤਾ ਜਾਂਦਾ। ਉਨ੍ਹਾਂ ਦੱਸਿਆ ਮ੍ਰਿਤਕ ਲੜਕੀ ਆਪਣੇ ਘਰ ਵਿੱਚ ਇੱਕ ਹਫ਼ਤੇ ਦੀਆਂ ਛੁੱਟੀਆ ਕੱਟ ਕੇ ਯੂਨੀਵਰਸਿਟੀ ਦੇ ਹੋਸਟਲ ਵਿੱਚ ਆਈ ਹੈ, ਜਿਸ ਨੇ ਇਹ ਦੁਖਦਾਈ ਕਦਮ ਚੁੱਕਿਆ ਹੈ। ਜਿਸ ਦੀ ਤਰੁੰਤ ਸੂਚਨਾ ਪੁਲੀਸ ਪ੍ਰਸ਼ਾਸਨ ਨੂੰ ਦੇ ਦਿੱਤੀ ਗਈ ਸੀ।

LEAVE A REPLY

Please enter your comment!
Please enter your name here