Friday, October 9, 2026
Home Punjab CM ਮਾਨ ਨੇ ਮਾਰੇ ਗਏ 2 ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਨੂੰ 1-1...

CM ਮਾਨ ਨੇ ਮਾਰੇ ਗਏ 2 ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਨੂੰ 1-1 ਕਰੋੜ ਦੇਣ ਦਾ ਕੀਤਾ ਐਲਾਨ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿੱਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1-1 ਕਰੋੜ ਦੇਣ ਦਾ ਐਲਾਨ ਕੀਤਾ ਗਿਆ ਹੈ।

Advertisements

ਉਨ੍ਹਾਂ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।

ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ। ਦੱਸ ਦੇਈਏ ਕਿ ਬੀਤੇ ਦਿਨ ਪਿੰਡ ਆਦੀਆਂ ‘ਚ 2 ਪੁਲਿਸ ਮੁਲਾਜ਼ਮਾਂ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ। ਹੋਮ ਗਾਰਡ ਅਸ਼ੋਕ ਕੁਮਾਰ ਤੇ ASI ਗੁਰਨਾਮ ਸਿੰਘ ਦੀਆਂ ਲਾਸ਼ਾਂ ਇੱਕੋ ਕਮਰੇ ਵਿੱਚੋਂ ਬਰਾਮਦ ਹੋਈਆਂ ਸਨ। 

LEAVE A REPLY

Please enter your comment!
Please enter your name here