Friday, October 30, 2026
Home Punjab ਨੌਜਵਾਨ ਨੇ ਜੇਈਈ ਮੇਨਜ਼ ‘ਚੋ ਅੰਕ ਘੱਟ ਆਉਣ ਤੇ ਖ਼ੁਦ ਨੂੰ ਗੋਲੀ...

ਨੌਜਵਾਨ ਨੇ ਜੇਈਈ ਮੇਨਜ਼ ‘ਚੋ ਅੰਕ ਘੱਟ ਆਉਣ ਤੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਸੰਗਰੂਰ (ਦ ਸਟੈਲਰ ਨਿਊਜ਼)। ਧੂਰੀ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਪਿੰਡ ਬੇਨੜਾ ਦੇ ਇਕ ਨੌਜਵਾਨ ਨੇ ਜੇਈਈ ਮੇਨਜ਼ ਵਿੱਚ ਅੰਕ ਘੱਟ ਆਉਣ ਕਾਰਨ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਜੈਵੀਰ ਸਿੰਘ ਦਿਓਲ ਵਜੋਂ ਹੋਈ ਹੈ, ਜੋ ਕਿ ਦਿੜ੍ਹਬਾ ਦੇ ਇਕ ਨਿੱਜੀ ਸਕੂਲ ਵਿੱਚ ਪੜ੍ਹਦਾ ਸੀ।

Advertisements

ਜਾਣਕਾਰੀ ਅਨੁਸਾਰ ਮ੍ਰਿਤਕ ਨੇ ਕੁਝ ਸਮਾਂ ਪਹਿਲਾਂ ਹੀ ਜੇਈਈ ਮੇਨਜ਼ ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿੱਚ ਘੱਟ ਅੰਕ ਆਉਣ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਚੱਲ ਰਿਹਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੀ ਰਾਤ ਨੂੰ ਆਪਣੇ ਘਰ ਵਿੱਚ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਜਿਸ ਨਾਲ ਅਜੈਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਸਦਰ ਧੂਰੀ ਵਿੱਚ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਦਰਜ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here