
ਕੋਲਕਾਤਾ (ਦ ਸਟੈਲਰ ਨਿਊਜ਼)। ਪੱਛਮੀ ਬੰਗਾਲ ਵਿਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਆਗੂ ਅਤੇ ਸਾਬਕਾ ਰੇਲ ਮੰਤਰੀ ਮੁਕੁਲ ਰਾਏ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੀਤੀ ਰਾਤ ਲਗਭਗ 1.30 ਵਜੇ ਕੋਲਕਾਤਾ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ।

71 ਸਾਲ ਦੇ ਮੁਕੁਲ ਰਾਏ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। ਰਾਏ ਦੇ ਪੁੱਤਰ ਸੁਭ੍ਰਾਂਗਸ਼ੂ ਰਾਏ ਨੇ ਆਪਣੇ ਪਿਤਾ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੱਲ੍ਹ ਰਾਤ 1:30 ਵਜੇ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ 71 ਸਾਲ ਦੇ ਸਨ।












