Sunday, October 25, 2026
Home National ਮਾਲ ਦੀ ਪਾਰਕਿੰਗ ‘ਚ ਖੜ੍ਹੀ ਕਾਰ ‘ਚੋਂ ਮਿਲੀ ਵਿਅਕਤੀ ਦੀ ਲਾਸ਼, ਮਚਿਆ...

ਮਾਲ ਦੀ ਪਾਰਕਿੰਗ ‘ਚ ਖੜ੍ਹੀ ਕਾਰ ‘ਚੋਂ ਮਿਲੀ ਵਿਅਕਤੀ ਦੀ ਲਾਸ਼, ਮਚਿਆ ਹੜਕੰਪ

ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਦੇ ਮਯੂਰ ਵਿਹਾਰ ਇਲਾਕੇ ਵਿੱਚ ਇਕ ਮਾਲ ਦੀ ਪਾਰਕਿੰਗ ਵਿੱਚ ਕਾਰ ਦੇ ਅੰਦਰ ਵਿਅਕਤੀ ਦੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Advertisements

ਪੁਲਿਸ ਦੇ ਅਨੁਸਾਰ ਪੀੜਤ ਦੀ ਪਛਾਣ ਨਰਿੰਦਰ ਵਜੋਂ ਹੋਈ ਹੈ, ਜੋ ਕਿ ਇਲਾਹਾਬਾਦ, ਨੋਇਡਾ ਦਾ ਰਹਿਣ ਵਾਲਾ ਹੈ। ਮੌਤ ਦਾ ਕਾਰਨ ਕੁਦਰਤੀ ਜਾਪਦਾ ਹੈ। ਸੀ.ਸੀ.ਟੀ.ਵੀ. ਫੁਟੇਜ ਤੋਂ ਪਤਾ ਚੱਲਦਾ ਹੈ ਕਿ ਉਹ ਕਾਰ ਦੇ ਅੰਦਰ ਬੈਠਾ ਸੀ ਅਤੇ ਹੋ ਸਕਦਾ ਹੈ ਕਿ ਉਸ ਨੂੰ ਦਿਲ ਦਾ ਦੌਰਾ ਪਿਆ ਹੋਵੇ। ਦਿੱਲੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

ਪੁਲਿਸ ਨੇ ਕਿਹਾ ਕਿ ਮੌਤ ਦਮ ਘੁੱਟਣ ਕਾਰਨ ਹੋਈ ਸੀ ਜਾਂ ਦਿਲ ਦਾ ਦੌਰਾ ਪੈਣ ਕਾਰਨ, ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਪੁਲਿਸ ਨੇ ਘਟਨਾ ਸਥਾਨ ਨੂੰ ਸੀਲ ਕਰ ਦਿੱਤਾ ਹੈ ਅਤੇ ਘਟਨਾ ਨਾਲ ਸਬੰਧਤ ਕਿਸੇ ਵੀ ਸੁਰਾਗ ਦਾ ਪਤਾ ਲਗਾਉਣ ਲਈ ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here