Tuesday, October 6, 2026
Home Crime ਪੁਲਿਸ ਨਾਲ ਮੁੱਠਭੇੜ ਦੌਰਾਨ ਮੁੱਖ ਮੁਲਜ਼ਮ ਰਣਜੀਤ ਸਿੰਘ ਦੀ ਗੋਲੀ ਲੱਗਣ ਕਾਰਨ...

ਪੁਲਿਸ ਨਾਲ ਮੁੱਠਭੇੜ ਦੌਰਾਨ ਮੁੱਖ ਮੁਲਜ਼ਮ ਰਣਜੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਦੇ ਮੁੱਠਭੇੜ ਵਿੱਚ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਗੁਰਦਾਸਪੁਰ ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਇਲਾਕੇ ਵਿੱਚ ਮੁੱਠਭੇੜ ਦੌਰਾਨ ਮੁਲਜ਼ਮ ਰਣਜੀਤ ਸਿੰਘ ਦੀ ਪੁਲਿਸ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ।

Advertisements

ਜਾਣਕਾਰੀ ਅਨੁਸਾਰ, ਹੁਣ ਤੱਕ ਪੁਲਿਸ ਨੇ ਮਾਮਲੇ ਵਿੱਚ 3 ਮੁਲਜ਼ਮਾਂ ਨੂੰ ਕੀਤਾ ਦੱਸਿਆ ਗਿਆ ਸੀ। ਇਨ੍ਹਾਂ ਵਿਚੋਂ ਪਿੰਡ ਆਦੀਆਂ ਦੇ 2 ਅਤੇ ਇੱਕ ਆਲੀਨੰਗਲ ਪਿੰਡ ਦਾ ਨੌਜਵਾਨ ਦੱਸਿਆ ਗਿਆ ਹੈ।

ਜਾਣਕਾਰੀ ਅਨੁਸਾਰ, ਰਣਜੀਤ ਸਿੰਘ ਦੀ ਪੁਲਿਸ ਨਾਲ ਮੁੱਠਭੇੜ ਹੋਈ ਸੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਤੋਂ ਬਾਅਦ ਰਣਜੀਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਬਾਅਦ ਵਿੱਚ ਉਸਦੀ ਮੌਤ ਹੋ ਗਈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਗੁਰਦਾਸਪੁਰ ਦੇ ਅਡੀਆਂ ਪੁਲਿਸ ਸਟੇਸ਼ਨ ਵਿੱਚ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਏਐਸਆਈ ਗੁਰਨਾਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਪੁਲਿਸ ਦੇ ਅਨੁਸਾਰ, ਇਸ ਮਾਮਲੇ ਵਿੱਚ ਪਹਿਲਾਂ ਅਲੀਨੰਗਲ ਦੇ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸਦੀ ਪੁੱਛਗਿੱਛ ਦੌਰਾਨ, ਅਡੀਆਂ ਪਿੰਡ ਦੇ ਰਣਜੀਤ ਅਤੇ ਇੰਦਰਜੀਤ ਦੇ ਨਾਮ ਸਾਹਮਣੇ ਆਏ ਸਨ। ਇਸ ਤੋਂ ਬਾਅਦ, ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦਾ ਪਿੱਛਾ ਕਰ ਰਹੀ ਸੀ।

ਇਸੇ ਦੌਰਾਨ ਪੁਰਾਣਾਸ਼ਾਲਾ ਥਾਣੇ ਅਧੀਨ ਮੁੱਠਭੇੜ ਹੋਈ, ਜਿਸ ਦੌਰਾਨ ਐਸਐਚਓ ਦੋਰੰਗਲਾ ਦੀ ਗੱਡੀ ਵੀ ਪਲਟ ਗਈ। ਇਸ ਦੌਰਾਨ, ਸੀਆਈਏ ਸਟਾਫ ਇੰਚਾਰਜ ਗੁਰਮੀਤ ਸਿੰਘ ਦੀ ਬਾਂਹ ਵਿੱਚ ਵੀ ਗੋਲੀ ਲੱਗੀ। ਉਸਨੂੰ ਰਣਜੀਤ ਨੇ ਗੋਲੀ ਮਾਰੀ ਸੀ।

LEAVE A REPLY

Please enter your comment!
Please enter your name here