Tuesday, October 13, 2026
Home Crime ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਾਤਲਾਂ ਦਾ ਐਨਕਾਊਂਟਰ, 1 ਢੇਰ, ਦੂਜਾ ਕਾਬੂ

ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਾਤਲਾਂ ਦਾ ਐਨਕਾਊਂਟਰ, 1 ਢੇਰ, ਦੂਜਾ ਕਾਬੂ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਭਾਰਤ-ਪਾਕਿਸਤਾਨ ਸਰਹੱਦ ਨੇੜੇ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਦੇ ਕੀਤੇ ਗਏ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਦੂਜਾ ਮੁਲਜ਼ਮ ਐਨਕਾਉਂਟਰ ਵਿਚ ਮਾਰਿਆ ਗਿਆ ਹੈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਵਜੋਂ ਹੋਈ ਹੈ।

Advertisements

ਗੁਰਦਾਸਪੁਰ ਦੇ ਐੱਸ.ਐੱਸ.ਪੀ. ਆਦਿਤਿਆ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਦਿਲਾਵਰ ਸਿੰਘ ਵਜੋਂ ਹੋਈ ਹੈ, ਜੋ ਅਲੀਨੰਗਲ ਪਿੰਡ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਬੀਤੇ ਐਤਵਾਰ ਸਰਹੱਦੀ ਚੌਕੀ ਵਿੱਚ ਤਾਇਨਾਤ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ।

LEAVE A REPLY

Please enter your comment!
Please enter your name here