Tuesday, November 3, 2026
Home Punjab ਖਹਿਰਾ ਵੱਲੋਂ ਬੀਡੀਪੀਓ ਨਡਾਲਾ ਕੁਲਵਿੰਦਰ ਰੰਧਾਵਾ ਦੇ ਤੁਰੰਤ ਤਬਾਦਲੇ ਦੀ ਕੀਤੀ ਮੰਗ

ਖਹਿਰਾ ਵੱਲੋਂ ਬੀਡੀਪੀਓ ਨਡਾਲਾ ਕੁਲਵਿੰਦਰ ਰੰਧਾਵਾ ਦੇ ਤੁਰੰਤ ਤਬਾਦਲੇ ਦੀ ਕੀਤੀ ਮੰਗ

ਕਪੂਰਥਲਾ (ਦ ਸਟੈਲਰ ਨਿਈਜ਼), ਰਿਪੋਰਟ- ਗੌਰਵ ਮੜੀਆ। ਭੁਲੱਥ ਤੋਂ  ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਬੀ ਡੀ ਪੀ ਓ ਨਡਾਲਾ ਕੁਲਵਿੰਦਰ ਰੰਧਾਵਾ ਦਾ ਕਪੂਰਥਲਾ ਜ਼ਿਲ੍ਹੇ ਤੋਂ ਤੁਰੰਤ ਤਬਾਦਲਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਅਫ਼ਸਰ ਨੇ ਕੱਲ੍ਹ ਉਨ੍ਹਾਂ ਦੀ  ਰਾਮਗੜ੍ਹ ਵਿਖੇ ਪ੍ਰੋਪਰਟੀ ਦੀ ਬਿਨਾਂ ਨੋਟਿਸ ਅਤੇ ਬਿਨਾਂ ਸੁਣਵਾਈ ਦੇ ਗੈਰਕਾਨੂੰਨੀ ਤੌਰ ‘ਤੇ ਤੋੜਫੋੜ ਕਰਵਾਈ।ਖਹਿਰਾ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਕਾਨੂੰਨੀ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਉਲੰਘਣਾ ਕੀਤੀ ਗਈ ਅਤੇ ਉਨ੍ਹਾਂ ਦੇ ਮਲਕੀਅਤ ਸਬੰਧੀ ਦਸਤਾਵੇਜ਼ਾਂ ਦੀ ਕੋਈ ਜਾਂਚ ਜਾਂ ਪੁਸ਼ਟੀ ਨਹੀਂ ਕੀਤੀ ਗਈ।

Advertisements

ਉਨ੍ਹਾਂ ਕਿਹਾ ਕਿ ਕੁਲਵਿੰਦਰ ਰੰਧਾਵਾ ਦੀ ਇਮਾਨਦਾਰੀ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿੱਚ ਹੈ। ਜੋ ਕਿ ਅਮਲੋਹ ਦੇ ਕਾਰਜਕਾਲ ਦੌਰਾਨ ਉਸ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ 40.85 ਲੱਖ ਰੁਪਏ ਦੇ ਕਥਿਤ ਘਪਲੇ ਸਬੰਧੀ ਮਾਮਲਾ  ਨੰਬਰ 37, ਮਿਤੀ 09.08.2024, ਵਿਜੀਲੈਂਸ ਬਿਊਰੋ, ਪਟਿਆਲਾ) ਵਿਖੇ ਦਰਜ ਕੀਤਾ ਗਿਆ ਸੀ। ਖਹਿਰਾ ਨੇ ਕਿਹਾ ਕਿ ਜਦੋਂ ਸੱਤਾਧਾਰੀ ਪਾਰਟੀ ਦੇ ਇੱਕ ਵਿਧਾਇਕ ਵੱਲੋਂ ਵੀ ਇਸ ਅਧਿਕਾਰੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਜਾ ਚੁੱਕੇ ਹਨ ਅਤੇ ਉਸ ਨੂੰ ਪਹਿਲਾਂ ਮੁਅੱਤਲ ਤੇ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ, ਤਾਂ ਅਜੇਹੇ ਅਧਿਕਾਰੀ ਤੋਂ ਨਿਰਪੱਖ ਕਾਰਵਾਈ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਤੋੜਫੋੜ ਸਿਆਸੀ ਦਬਾਅ ਹੇਠ ਕੀਤੀ ਗਈ ਹੈ ਅਤੇ ਇਹ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਪ੍ਰਸ਼ਾਸਨਿਕ ਮਸ਼ੀਨਰੀ ਦੇ ਦੁਰਉਪਯੋਗ ਨੂੰ ਦਰਸਾਉਂਦੀ ਹੈ।

ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਸਕੱਤਰ ਪੰਜਾਬ ਨੂੰ ਅਪੀਲ ਕੀਤੀ ਕਿ ਕੁਲਵਿੰਦਰ ਰੰਧਾਵਾ ਦਾ ਤੁਰੰਤ ਕਪੂਰਥਲਾ ਜ਼ਿਲ੍ਹੇ ਤੋਂ ਤਬਾਦਲਾ ਕੀਤਾ ਜਾਵੇ ਅਤੇ ਇਸ ਗੈਰਕਾਨੂੰਨੀ ਤੋੜਫੋੜ ਦੀ ਨਿਰਪੱਖ ਜਾਂਚ ਦੇ ਹੁਕਮ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨਿਕ ਜ਼ਬਰਦਸਤੀ ਅਤੇ ਸਿਆਸੀ ਬਦਲੇ ਦੀ ਕਾਰਵਾਈ ਦੇ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣਗੇ ਅਤੇ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਸਾਰੇ ਕਾਨੂੰਨੀ ਅਤੇ ਸੰਵਿਧਾਨਕ ਵਿਕਲਪ ਅਪਣਾਉਣਗੇ। ਇਸ ਸਬੰਧੀ ਜਦੋਂ ਬੀਡੀਪੀਓ ਨਡਾਲਾ ਕੁਲਵਿੰਦਰ ਸਿੰਘ ਰੰਧਾਵਾ ਨਾਲ ਗੱਲਬਾਤ ਕੀਤੀ ਗਈ ਤਾਂ ਉਨਾਂ ਦੱਸਿਆ ਕਿ ਮੈਂ ਇਸ ਵਿਸ਼ੇ ਤੇ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦਾ। 

LEAVE A REPLY

Please enter your comment!
Please enter your name here