Tuesday, November 3, 2026
Home Punjab ਚੂਹਿਆਂ ਨੇ ਵਿਅਕਤੀ ਨੂੰ ਬੇਰਹਿਮੀ ਨਾਲ ਖਾਧਾ

ਚੂਹਿਆਂ ਨੇ ਵਿਅਕਤੀ ਨੂੰ ਬੇਰਹਿਮੀ ਨਾਲ ਖਾਧਾ

ਬਠਿੰਡਾ (ਦ ਸਟੈਲਰ ਨਿਊਜ਼)। ਜੰਗਲੀ ਜਾਨਵਰਾਂ ਤੇ ਅਵਾਰਾ ਕੁੱਤਿਆਂ ਵੱਲੋਂ ਬੰਦਿਆਂ ਨੂੰ ਖਾਣ ਜਾਂ ਵੱਢਣ ਦੀਆਂ ਘਟਨਾਵਾਂ ਅਕਸਰ ਸਾਹਮਣੇ ਆਉਂਦੀਆਂ ਹਨ ਪਰ ਚੂਹਿਆਂ ਵੱਲੋਂ ਬੰਦਿਆਂ ਦੇ ਅੰਗ ਖਾਣ ਦੇ ਮਾਮਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਬਠਿੰਡਾ ਵਿੱਚ ਚੂਹਿਆਂ ਵੱਲੋਂ ਇੱਕ ਵਿਅਕਤੀ ਨੂੰ ਬਹੁਤ ਹੀ ਬੇਰਹਿਮੀ ਨਾਲ ਖਾਣ ਦਾ ਮਾਮਲਾ ਸਾਹਮਣੇ ਆਇਆ। ਦੱਸ ਦਈਏ ਕਿ ਇਹ ਘਟਨਾ ਸ਼ਹਿਰ ਦੇ ਰੇਲਵੇ ਫਾਟਕ ਕੋਲ ਸਥਿਤ ਪੱਟਾ ਮਾਰਕੀਟ ਦੀ ਦੱਸੀ ਜਾ ਰਹੀ ਹੈ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਚੂਹਿਆਂ ਵੱਲੋਂ ਵਿਅਕਤੀ ਦੀਆਂ ਅੱਖਾਂ ਤੱਕ ਖਾ ਲਈਆਂ ਗਈਆਂ ਹਨ ਅਤੇ ਚਿਹਰਾ ਵੀ ਬੁਰੀ ਤਰ੍ਹਾਂ ਖਾਧਾ ਹੋਇਆ ਹੈ। 

Advertisements

ਇਸ ਵਿਅਕਤੀ ਦੀ ਲਾਸ਼ ਨੂੰ ਚੁੱਕਣ ਲਈ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਪ੍ਰਧਾਨ ਸੋਨੂ ਮਹੇਸ਼ਵਰੀ ਮੁਤਾਬਕ ਮ੍ਰਿਤਕ ਬੰਦੇ ਦੀਆਂ ਅੱਖਾਂ ਤੇ ਚਿਹਰੇ ਨੂੰ ਚੂਹਿਆਂ ਨੇ ਹੀ ਖਾਧਾ ਹੈ ਜੋ ਕਿ ਇੱਥੇ ਸੈਂਕੜੇ ਦੀ ਤਾਦਾਦ ਵਿੱਚ ਰਹਿੰਦੇ ਹਨ, 

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਇੱਕ ਦਿਹਾੜੀਦਾਰ ਮਜ਼ਦੂਰ ਸੀ ਜੋ ਕਿ ਇੱਥੇ ਹੀ ਮਜ਼ਦੂਰੀ ਕਰਨ ਤੋਂ ਬਾਅਦ ਪੱਟਾ ਮਾਰਕੀਟ ਵਿੱਚ ਸੌ ਜਾਂਦਾ ਸੀ। ਉਸਦੀ ਉਮਰ 30 ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਸਾਥੀਆਂ ਨੇ ਦੱਸਿਆ ਕਿ ਉਹ ਦੋ ਤਿੰਨ ਦਿਨ ਤੋਂ ਬਿਮਾਰ ਸੀ, ਮੁੱਢਲੀ ਪੁਲਿਸ ਕਾਰਵਾਈ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖ ਦਿੱਤਾ ਹੈ।  

LEAVE A REPLY

Please enter your comment!
Please enter your name here