Wednesday, October 21, 2026
Home Crime ਘਰੇਲੂ ਝਗੜੇ ਤੋਂ ਤੰਗ ਆ ਕੇ ਮਹਿਲਾ ਨੇ ਕੀਤੀ ਖੁਦਕੁਸ਼ੀ, ਪਤੀ ਤੇ...

ਘਰੇਲੂ ਝਗੜੇ ਤੋਂ ਤੰਗ ਆ ਕੇ ਮਹਿਲਾ ਨੇ ਕੀਤੀ ਖੁਦਕੁਸ਼ੀ, ਪਤੀ ਤੇ ਆਰੋਪ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਪ੍ਰਿਥਵੀ ਨਗਰ ਵਿੱਚ ਇੱਕ ਔਰਤ ਨੇ ਘਰੇਲੂ ਝਗੜੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਦਾ ਵਿਆਹ 10 ਸਾਲ ਪਹਿਲਾਂ ਹੋਇਆ ਸੀ। ਪੇਕੇ ਪਰਿਵਾਰ ਦਾ ਇਲਜ਼ਾਮ ਹੈ ਕਿ ਸਾਡੀ ਧੀ ਘਰੇਲੂ ਝਗੜਿਆਂ ਕਾਰਨ ਪਰੇਸ਼ਾਨ ਸੀ ਅਤੇ ਆਪਣੀਆਂ ਸਮੱਸਿਆਵਾਂ ਕਿਸੇ ਨੂੰ ਨਹੀਂ ਦੱਸਦੀ ਸੀ, ਜਿਸ ਨੇ ਖੁਦਕੁਸ਼ੀ ਕਰ ਲਈ ਹੈ। ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ ਹੈ।

Advertisements

ਮ੍ਰਿਤਕਾ ਦੀ ਭੈਣ ਨੇ ਦੱਸਿਆ ਕਿ “ਮੇਰੀ ਭੈਣ ਦਾ ਵਿਆਹ 10 ਸਾਲ ਪਹਿਲਾਂ ਪ੍ਰਿਥਵੀ ਨਗਰ ਦੇ ਰਹਿਣ ਵਾਲੇ ਹੈਪੀ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਮੇਰੀ ਭੈਣ ਦੇ ਪਤੀ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਸੀ, ਜਿਸ ਬਾਰੇ ਮੇਰੀ ਕਈ ਵਾਰ ਦੱਸਿਆ ਅਤੇ ਹਰ ਵਾਰ ਪਰਿਵਾਰ ਵਿੱਚ ਬੈਠ ਕੇ ਸਮਝੌਤਾ ਕਰਵਾ ਦਿੱਤਾ ਜਾਂਦਾ ਸੀ। ਕੱਲ੍ਹ ਰਾਤ ਮੇਰੀ ਭੈਣ ਦਾਂ ਫੋਨ ਆਇਆ ਸੀ ਅਤੇ ਉਸ ਨੇ ਸਾਨੂੰ ਦੱਸਿਆ ਕਿ ਮੇਰੇ ਨਾਲ ਫਿਰ ਕੁੱਟ ਮਾਰ ਕੀਤੀ ਗਈ ਹੈ, ਮੈਨੂੰ ਇੱਥੋਂ ਲੈ ਜਾਓ। ਸਵੇਰੇ 11.30 ਵਜੇ ਸਾਨੂੰ ਫੋਨ ਆ ਗਿਆ ਕਿ ਤੁਹਾਡੀ ਕੁੜੀ ਨੇ ਖੁਦਕੁਸ਼ੀ ਕਰ ਲਈ ਹੈ। ਜਦੋਂ ਅਸੀਂ ਮੌਕੇ ਉੱਤੇ ਪਹੁੰਚੇ ਤਾਂ ਲੋਕਾਂ ਦਾ ਇਕੱਠ ਹੋਇਆ ਸੀ ਅਸੀਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ।”

ਇਸ ਦੌਰਾਨ ਮ੍ਰਿਤਕ ਦੇ ਚਾਚਾ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਆਮ ਵਾਂਗ ਕੰਮ ‘ਤੇ ਗਿਆ ਸੀ। ਸਵੇਰੇ ਉਸ ਨੂੰ ਫ਼ੋਨ ਆਇਆ ਕਿ ਮਨਪ੍ਰੀਤ ਨੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਦੱਸਿਆ ਕਿ ਮਨਪ੍ਰੀਤ ਦਾ ਪਤੀ ਹੈਪੀ ਅਕਸਰ ਉਸ ਨੂੰ ਕੁੱਟਦਾ ਸੀ, ਜਿਸ ਬਾਰੇ ਮਨਪ੍ਰੀਤ ਨੇ ਉਸ ਨੂੰ ਕਈ ਵਾਰ ਦੱਸਿਆ ਸੀ, ਪਰ ਉਨ੍ਹਾਂ ਦਾ ਸਮਝੌਤਾ ਕਰਵਾ ਦਿੱਤਾ ਸੀ। ਪਰਿਵਾਰ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਢੁੱਕਵੀਂ ਕਾਰਵਾਈ ਕੀਤੀ ਜਾਵੇ।

LEAVE A REPLY

Please enter your comment!
Please enter your name here