ਚਾਈਨਾ ਡੋਰ  ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ਤੇ ਪਾਬੰਦੀ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸਿੰਘ । ਜਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਫੌਜ਼ਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ•ਾ ਹੁਸ਼ਿਆਰਪੁਰ ਦੇ ਅੰਦਰ ਚਾਈਨਾ ਡੋਰ  ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ‘ਤੇ ਪਾਬੰਦੀ ਲਗਾ ਦਿੱਤੀ ਹੈ।

Advertisements

ਜਾਰੀ ਕੀਤੇ ਹੁਕਮ ਅਨੁਸਾਰ ਉਨ•ਾਂ ਕਿਹਾ ਕਿ ਇਹ ਦੇਖਣ ਵਿੱਚ ਆਉਂਦਾ ਹੈ ਕਿ ਬੱਚੇ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਨਾਲ ਬਣੀ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ, ਜਿਸ ਨਾਲ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਅਤੇ ਕਈ ਵਾਰ ਇਸ ਡੋਰ ਦੀ ਲਪੇਟ ਵਿੱਚ ਆ ਕੇ ਦੋ ਪਹੀਆ ਵਾਹਨ ਦੁਰਘਟਨਾਗ੍ਰਸਤ ਵੀ ਹੋ ਜਾਂਦੇ ਹਨ।

ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਕਈ ਵਾਰ ਪੰਛੀ ਵੀ ਫਸ ਕੇ ਜਖਮੀ ਜਾਂ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਮਰੇ ਹੋਏ ਪੰਛੀਆਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਲਈ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਬਣ ਜਾਂਦੀ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ‘ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 20 ਮਈ 2018 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here