
ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਪਿੰਡ ਮਹਿਲਾਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਛਾ ਗਈ ਜਦੋ ਇਕ ਫ਼ੌਜੀ ਜਵਾਨ ਦੀ ਡਿਊਟੀ ਦੌਰਾਨ ਮਨੀਪੁਰ ਵਿੱਚ ਸ਼ਹੀਦ ਹੋਣ ਦੀ ਖ਼ਬਰ ਮਿਲੀ।
Advertisements

ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਮਨੀਪੁਰ ਵਿੱਚ ਦੇਸ਼ ਵਿਰੋਧੀ ਅਨਸਰਾਂ ਨਾਲ ਗੋਲੀਬਾਰੀ ਦੌਰਾਨ ਸ਼ਹੀਦ ਹੋ ਗਏ। ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫ਼ੌਜ ਵਿੱਚ ਸੇਵਾਵਾਂ ਨਿਭਾਅ ਰਹੇ ਸਨ ਅਤੇ ਡਿਊਟੀ ਦੌਰਾਨ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਦੇਸ਼ ਉਤੋਂ ਆਪਣੀ ਜਾਨ ਕੁਰਬਾਨ ਕਰ ਗਏ।












