
ਰਾਜਸਥਾਨ (ਦ ਸਟੈਲਰ ਨਿਊਜ਼)। ਰਾਜਸਥਾਨ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਵਿੱਚ ਇਕ ਨਿਜੀ ਸਕੂਲ ਵਿੱਚ ਖੇਡਦੇ ਸਮੇਂ 9 ਸਾਲ ਦੀ ਵਿਦਿਆਰਥਣ ਦਿਵਿਆ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਘਟਨਾ 23 ਫ਼ਰਵਰੀ ਦੀ ਸਵੇਰ ਨੂੰ ਗੋਟਨ ਕਸਬੇ ਦੇ ਗੋਟਨ ਇੰਟਰਨੈਸ਼ਨਲ ਸਕੂਲ ਵਿੱਚ ਵਾਪਰੀ।

ਸਕੂਲ ਪ੍ਰਬੰਧਕਾਂ ਅਨੁਸਾਰ, ਤਾਲਨਪੁਰ ਨਿਵਾਸੀ ਰਾਜੇਂਦਰ ਬਾਪੇਡੀਆ ਦੀ ਧੀ ਦਿਵਿਆ, ਜੋ ਕਿ 5ਵੀਂ ਜਮਾਤ ਦੀ ਵਿਦਿਆਰਥਣ ਸੀ, ਰੋਜ਼ਾਨਾ ਵਾਂਗ ਸਕੂਲ ਪਹੁੰਚੀ ਸੀ। ਸਵੇਰ ਦੀ ਪ੍ਰਾਰਥਨਾ ਸ਼ੁਰੂ ਹੋਣ ਪਹਿਲਾ ਉਹ ਗਰਾਊਂਡ ਵਿੱਚ ਖੇਡ ਰਹੀ ਸੀ ਕਿ ਅਚਾਨਕ ਬੇਹੋਸ਼ ਹੋ ਕੇ ਡਿੱਗ ਪਈ।
ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਡਾਕਟਰਾਂ ਮੁਤਾਬਕ ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ‘ਕਾਰਡੀਅਕ ਅਰੈਸਟ’ ਮੰਨਿਆ ਗਿਆ ਹੈ। ਪਰਿਵਾਰ ਨੇ ਬੱਚੀ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿਤਾ, ਜਿਸ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਗਈ।












