Friday, October 9, 2026
Home Crime ਵਪਾਰੀ ਤੇ ਉਸਦੇ ਮੁਲਾਜ਼ਮ ਦਾ ਫਾਰਮ ਹਾਊਸ ਤੇ ਗੋਲੀਆਂ ਮਾਰਕੇ ਕਤਲ

ਵਪਾਰੀ ਤੇ ਉਸਦੇ ਮੁਲਾਜ਼ਮ ਦਾ ਫਾਰਮ ਹਾਊਸ ਤੇ ਗੋਲੀਆਂ ਮਾਰਕੇ ਕਤਲ

ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਦੇ ਸਰਦੂਲਗੜ੍ਹ ਵਿੱਚ ਬਦਮਾਸ਼ਾਂ ਨੇ ਇੱਕ ਵਪਾਰੀ ਅਤੇ ਉਸ ਦੇ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਪਾਰੀ ਤੇ ਉਸ ਦੇ ਮੁਲਾਜ਼ਮ ਨੂੰ ਉਸ ਦੇ ਫਾਰਮ ਹਾਊਸ ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰਿਆ ਗਿਆ। ਜਾਣਕਾਰੀ ਅਨੁਸਾਰ ਕਤਲ ਦੇ ਕਾਰਨਾਂ ਬਾਰੇ ਅਜੇ ਕੁੱਝ ਪਤਾ ਨਹੀਂ ਲੱਗ ਸਕਿਆ ਹੈ। 

Advertisements

ਮ੍ਰਿਤਕ ਦੀ ਪਹਿਚਾਣ ਕਾਰੋਬਾਰੀ ਜਸਵੀਰ ਸਿੰਘ ਅਤੇ ਉਸਦੇ ਕਰਮਚਾਰੀ ਬਲਦੇਵ ਸਿੰਘ ਵਜੋਂ ਹੋਈ ਹੈ। ਕਤਲ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਐਸਐਸਪੀ ਭਾਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਦੋ ਲੋਕਾਂ ਦਾ ਕਤਲ ਕੀਤਾ ਗਿਆ ਹੈ। ਉਹਨਾਂ ਦਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here