Monday, October 19, 2026
Home Punjab ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਭਾਈ ਗੁਰਮੀਤ ਸਿੰਘ ਖਾਲਸਾ ਨੂੰ...

ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਭਾਈ ਗੁਰਮੀਤ ਸਿੰਘ ਖਾਲਸਾ ਨੂੰ ਦਿੱਤਾ ਸਮਰਥਨ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਪਿਛਲੇ 17 ਮਹੀਨਿਆਂ ਤੋਂ ਸਮਾਣੇ ਟਾਵਰ ਮੋਰਚੇ ਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਦੇ ਸਮਰਥਨ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਚਾਰ ਘੰਟੇ ਲਈ ਲਾਡੋਵਾਲ ਟੋਲ ਪਲਾਜਾ ਨੂੰ ਬੰਦ ਕਰਨ ਦੀ ਕਾਲ ਨੂੰ ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ (ਪੰਜਾਬ) ਵੱਲੋ ਸੂਬਾ ਪ੍ਰਧਾਨ ਬਾਈ ਨਛੱਤਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਰਥਨ ਦਿੱਤਾ ਗਿਆ।

Advertisements

ਇਸ ਮੌਕੇ ਕਪੂਰਥਲਾ ਜਿਲਾ ਮੀਤ ਪ੍ਰਧਾਨ ਲਵਪ੍ਰੀਤ ਸਿੰਘ, ਜਿਲਾ ਪ੍ਰਧਾਨ ਮਨਪ੍ਰੀਤ ਸਿੰਘ, ਜਿਲਾ ਤਰਨ ਤਾਰਨ ਮੀਤ ਪ੍ਰਧਾਨ ਪ੍ਰਭਜੀਤ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ, ਜਿਲਾ ਜਲੰਧਰ ਸ਼ਹਿਰੀ ਪ੍ਰਧਾਨ ਹਰਿੰਦਰਜੀਤ ਸਿੰਘ, ਗੁਰਦਾਸਪੁਰ ਜਿਲਾ ਪ੍ਰਧਾਨ ਜਸਵਿੰਦਰ ਸਿੰਘ ਨੇ ਹਾਜਰੀ ਲਗਵਾਈ। ਇਸ ਮੌਕੇ ਜਿਲਾ ਕਪੂਰਥਲਾ ਮੀਤ ਪ੍ਰਧਾਨ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜੇਕਰ ਸਰਕਾਰ ਵੱਲੋਂ ਸਰਬ ਧਰਮ ਬੇਅਦਬੀ ਰੋਕੂ ਕਾਨੂੰਨ ਨੂੰ ਜਲਦੀ ਅਮਲ ਵਿੱਚ ਨਾ ਲਿਆਂਦਾ ਗਿਆ ਤਾਂ ਜਥੇਬੰਦੀਆਂ ਵੱਲੋਂ ਤਿੱਖਾ ਸੰਘਰਸ਼ ਵਿੱਡਿਆ ਜਾਵੇਗਾ। ਅਤੇ ਸਾਡੀ ਜਥੇਬੰਦੀ ਭਾਈ ਗੁਰਜੀਤ ਸਿੰਘ ਖਾਲਸਾ ਹੱਕ ਵਿੱਚ ਡੱਟ ਕੇ ਖੜੀ ਹੈ।

LEAVE A REPLY

Please enter your comment!
Please enter your name here