Sunday, October 18, 2026
Home International ਲੰਡਨ ‘ਚ ਅੱਗ ਕਾਂਡ ‘ਚ 2 ਭਾਰਤੀ ਵਿਦਿਆਰਥੀਆਂ ਦੀ ਮੌਤ, ਤੀਜਾ ਜ਼ਖ਼ਮੀ

ਲੰਡਨ ‘ਚ ਅੱਗ ਕਾਂਡ ‘ਚ 2 ਭਾਰਤੀ ਵਿਦਿਆਰਥੀਆਂ ਦੀ ਮੌਤ, ਤੀਜਾ ਜ਼ਖ਼ਮੀ

ਦਿੱਲੀ (ਦ ਸਟੈਲਰ ਨਿਊਜ਼)। ਦੱਖਣੀ ਲੰਡਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਲੰਡਨ ਦੇ Croydon ਦੇ ਇਕ ਕਿਰਾਏ ਦੇ ਮਕਾਨ ਵਿੱਚ ਅੱਗ ਕਾਂਡ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਤੀਜਾ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਇਲਾਜ ਅਧੀਨ ਹੈ। ਇਹ ਹਾਦਸਾ 23 ਫਰਵਰੀ ਨੂੰ ਵਾਪਰਿਆ, ਜਿੱਥੇ ਤਿੰਨ ਭਾਰਤੀ ਨਾਗਰਿਕ ਰਹਿ ਰਹੇ ਸਨ।

Advertisements

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਸੇਵਾਵਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਤਿੰਨਾਂ ਨੂੰ Croydon University Hospital ਭੇਜਿਆ ਗਿਆ। ਅਧਿਕਾਰੀਆਂ ਮੁਤਾਬਕ 28 ਸਾਲਾ  Ganti Abhishek, ਜੋ ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਨਾਲ ਸੰਬੰਧਿਤ ਸੀ, ਦੀ ਮੌਕੇ ’ਤੇ ਹੀ ਧੂੰਏਂ ਕਾਰਨ ਮੌਤ ਹੋ ਗਈ। ਡਾਕਟਰਾਂ ਵੱਲੋਂ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ।

ਦੂਜੇ ਵਿਦਿਆਰਥੀ 26 ਸਾਲਾ Kamineni Sai Srikar, ਜੋ ਤੇਲੰਗਾਨਾ ਦੇ ਨਿਜ਼ਾਮਾਬਾਦ ਦਾ ਰਹਿਣ ਵਾਲਾ ਸੀ, ਨੂੰ ਗੰਭੀਰ ਹਾਲਤ ਵਿੱਚ ਦਾਖ਼ਲ ਕਰਵਾਇਆ ਗਿਆ। ਕਈ ਦਿਨਾਂ ਤੱਕ ਗੰਭੀਰ ਦੇਖਭਾਲ ਦੇ ਬਾਵਜੂਦ ਉਸਨੂੰ ਬ੍ਰੇਨ ਡੈਡ ਘੋਸ਼ਿਤ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਉਸਦੀ ਵੀ ਮੌਤ ਹੋ ਗਈ। ਉਸਦੇ ਪਰਿਵਾਰ ਨੇ ਅਧਿਕਾਰੀਆਂ ਕੋਲ ਅਪੀਲ ਕੀਤੀ ਹੈ ਕਿ ਉਸਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਣ ਦੀ ਵਿਵਸਥਾ ਕੀਤੀ ਜਾਵੇ।

ਤੀਜਾ ਵਿਦਿਆਰਥੀ, ਜਿਸਦੀ ਪਹਿਚਾਣ ਜਨਤਕ ਨਹੀਂ ਕੀਤੀ ਗਈ, ਅੱਗ ਲੱਗਣ ਸਮੇਂ ਘਰ ਤੋਂ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਿਆ, ਹਾਲਾਂਕਿ ਉਸਨੂੰ ਚੋਟਾਂ ਆਈਆਂ। ਉਸਦਾ ਇਲਾਜ ਜਾਰੀ ਹੈ ਅਤੇ ਡਾਕਟਰਾਂ ਮੁਤਾਬਕ ਉਸਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਸਥਾਨਕ ਅਧਿਕਾਰੀਆਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here