Tuesday, October 13, 2026
Home Crime ਸਾਬਕਾ ਸਰਪੰਚ ‘ਮਿੰਕੂ’ ਕੁੰਡਲ ’ਤੇ ਜਾਨਲੇਵਾ ਹਮਲਾ, ਜਾਨੀ ਨੁਕਸਾਨ ਤੋਂ ਬਚਾਅ

ਸਾਬਕਾ ਸਰਪੰਚ ‘ਮਿੰਕੂ’ ਕੁੰਡਲ ’ਤੇ ਜਾਨਲੇਵਾ ਹਮਲਾ, ਜਾਨੀ ਨੁਕਸਾਨ ਤੋਂ ਬਚਾਅ

ਅਬੋਹਰ (ਦ ਸਟੈਲਰ ਨਿਊਜ਼)। ਅਬੋਹਰ ਖੇਤਰ ਵਿੱਚ ਪਿੰਡ ਕੁੰਡਲ ਦੇ ਸਾਬਕਾ ਸਰਪੰਚ ਜਗਮਨਦੀਪ ਸਿੰਘ ਉਰਫ਼ ‘ਮਿੰਕੂ’ ਕੁੰਡਲ ’ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਉਹ ਪਿੰਡ ਰੱਤਾ ਟਿੱਬਾ ਵਿਖੇ ਇਕ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਹੋਏ ਸੀ। 

Advertisements

ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ’ਤੇ ਗੋਲੀਆਂ ਚਲਾਈਆਂ। ਹਾਲਾਂਕਿ ਉਹ ਬੁਲੇਟਪਰੂਫ ਵਾਹਨ ਵਿੱਚ ਸਵਾਰ ਸਨ, ਜਿਸ ਕਰਕੇ ਗੋਲੀਆਂ ਬੇਅਸਰ ਰਹੀਆਂ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। 

ਸੂਤਰਾਂ ਦੇ ਮੁਤਾਬਕ ਕੁਝ ਸਮੇਂ ਤੋਂ ਉਨ੍ਹਾਂ ਨੂੰ ਗੈਂਗਸਟਰ ਆਰਜੂ ਬਿਸ਼ਨੋਈ ਵੱਲੋਂ ਧਮਕੀਆਂ ਮਿਲ ਰਹੀਆਂ ਸਨ। ਕੁਝ ਦਿਨ ਪਹਿਲਾਂ ਪਿੰਡ ਕੁਲਾਰ ਵਿੱਚ ਵੀ ਉਨ੍ਹਾਂ ’ਤੇ ਹਮਲੇ ਦੀ ਕੋਸ਼ਿਸ਼ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ’ਤੇ ਸਵਾਲ ਉੱਠ ਰਹੇ ਸਨ।

ਕਾਬਿਲੇਗੌਰ ਹੈ ਕਿ ਮਿੰਕੂ ਕੁੰਡਲ ਦੀ ਪਤਨੀ ਹਾਲ ਹੀ ਵਿੱਚ ਜ਼ਿਲ੍ਹਾ ਪਰਿਸ਼ਦ ਜੋਨ ਕੁੰਡਲ ਤੋਂ ਚੋਣ ਜਿੱਤ ਚੁੱਕੀ ਹੈ, ਜਿਸ ਕਾਰਨ ਪਰਿਵਾਰ ਦੀ ਸਿਆਸੀ ਸਰਗਰਮੀ ਵੀ ਚਰਚਾ ਵਿੱਚ ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ।

LEAVE A REPLY

Please enter your comment!
Please enter your name here