Sunday, October 25, 2026
Home International World Tour ਲਈ ਨਿਕਲੇ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ...

World Tour ਲਈ ਨਿਕਲੇ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮੌਤ

ਦਿੱਲੀ (ਦ ਸਟੈਲਰ ਨਿਊਜ਼)। ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਸਰੀ ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ਆਪਣੀ ਹਾਰਲੇ-ਡੇਵਿਡਸਨ ਮੋਟਰਸਾਈਕਲ ’ਤੇ ਇਕੱਲੇ ਹੀ ਪੂਰੀ ਦੁਨੀਆ ਦੀ ਯਾਤਰਾ ’ਤੇ ਨਿਕਲੇ ਸਨ। ਰਘਬੀਰ ਪੇਸ਼ੇ ਤੋਂ ਕੈਨੇਡਾ ਵਿੱਚ ਇਮੀਗ੍ਰੇਸ਼ਨ ਸਲਾਹਕਾਰ ਸਨ।

Advertisements

ਜਾਣਕਾਰੀ ਅਨੁਸਾਰ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਮੋਟਰਸਾਈਕਲ ‘ਤੇ ਵਿਸ਼ਵ ਟੂਰ ਲਈ ਨਿਕਲੇ ਸਨ। ਇਸ ਟੂਰ ਨੂੰ ਉਨ੍ਹਾਂ ਨੇ ‘ਫਲਾਇੰਗ ਖਾਲਸਾ ਵਰਲਡ ਟੂਰ’ ਦਾ ਨਾਂ ਦਿੱਤਾ ਸੀ। ਰਘਬੀਰ ਸਿੰਘ ਨੇ ਹਾਦਸੇ ਤੋਂ ਤਿੰਨ ਦਿਨ ਪਹਿਲਾਂ ਪੇਰੂ ਤੋਂ ਸੋਸ਼ਲ ਮੀਡੀਆ ’ਤੇ ਆਪਣੀ ਆਖਰੀ ਵੀਡੀਓ ਸਾਂਝੀ ਕੀਤੀ ਸੀ।

ਇਸ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਨਾਲ ਸੰਪਰਕ ਨਹੀਂ ਹੋ ਸਕਿਆ, ਤਾਂ ਉਨ੍ਹਾਂ ਨੇ ਸਥਾਨਕ ਅਧਿਕਾਰੀਆਂ ਰਾਹੀਂ ਭਾਲ ਸ਼ੁਰੂ ਕੀਤੀ। ਮੰਗਲਵਾਰ ਨੂੰ ਪਰਿਵਾਰ ਨੂੰ ਸੂਚਨਾ ਮਿਲੀ ਕਿ ਇੱਕ ਸੜਕ ਹਾਦਸੇ ਵਿੱਚ ਰਘਬੀਰ ਸਿੰਘ ਦੀ ਜਾਨ ਚਲੀ ਗਈ ਹੈ। 

LEAVE A REPLY

Please enter your comment!
Please enter your name here