Thursday, October 15, 2026
Home Crime ਗਲੀ ‘ਚ ਖੇਡਦੇ ਦੌਰਾਨ 9 ਸਾਲਾਂ ਬੱਚੇ ਨੂੰ ਅਚਾਨਕ ਲੱਗੀ ਗੋਲੀ, ਪੁਲਿਸ...

ਗਲੀ ‘ਚ ਖੇਡਦੇ ਦੌਰਾਨ 9 ਸਾਲਾਂ ਬੱਚੇ ਨੂੰ ਅਚਾਨਕ ਲੱਗੀ ਗੋਲੀ, ਪੁਲਿਸ ਜਾਂਚ ਜਾਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਛਾਉਣੀ ਦੇ ਗਵਾਲ ਟੋਲੀ ਵਿੱਚ ਹੋਲੀ ਵਾਲੇ ਦਿਨ ਗਲੀ ਵਿੱਚ ਖੇਡਣ ਵੇਲੇ 9 ਸਾਲਾ ਬੱਚੇ ਨੂੰ ਅਚਾਨਕ ਗੋਲੀ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਚਾ ਇੱਕ ਸਕੂਟਰ ਦੇ ਕੋਲ ਖੜ੍ਹਾ ਸੀ। ਇਸ ਦੌਰਾਨ ਉਸਦੀ ਪਿੱਠ ਦੇ ਹੇਠਲੇ ਹਿੱਸੇ ਵਿੱਚ ਗੋਲੀ ਲੱਗ ਗਈ।

Advertisements

ਜਿਸ ਤੋਂ ਬਾਅਦ ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਰੈਫਰ ਕਰ ਦਿੱਤਾ। ਇਸ ਤੋਂ ਬਾਅਦ ਪਰਿਵਾਰ ਨੇ ਉਸਨੂੰ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here