Friday, November 13, 2026
Home Hoshiarpur ਚਰਨਜੀਤ ਨੇ ਪਤਨੀ ਦੀ ਯਾਦ ‘ਚ 5100 ਰੁਪਏ ਦਾ ਸਾਂਝੀ ਰਸੋਈ ‘ਚ...

ਚਰਨਜੀਤ ਨੇ ਪਤਨੀ ਦੀ ਯਾਦ ‘ਚ 5100 ਰੁਪਏ ਦਾ ਸਾਂਝੀ ਰਸੋਈ ‘ਚ ਪਾਇਆ ਸਹਿਯੋਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ (ਰਿਟਾ.) ਵੱਲੋਂ ਆਪਣੀ ਪਤਨੀ ਸਵਰਗਵਾਸੀ ਸੁਮਨ ਬਾਲਾ ਦੀ ਯਾਦ ਵਿੱਚ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਭੇਟ ਕੀਤੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਦੀਪਕ ਸ਼ਰਮਾ,ਪੂਜਾ ਸ਼ਰਮਾ, ਸਾਧਿਕਾ ਸਰਗੁਨ ਸ਼ਰਮਾ, ਅਗਾਜਵੀਰ ਸਿੰਘ, ਗਗਨਦੀਪ ਸੈਨੀ, ਬਰਿਜੈਸ਼ਵਰ ਦਯਾਲ ਅਤੇ ਰੈੱਡ ਕਰਾਸ ਕਾਰਜਕਾਰਿਣੀ ਕਮੇਟੀ ਦੇ ਮੈਂਬਰ ਆਗਿਆਪਾਲ ਸਿੰਘ ਸਾਹਨੀ ਮੌਜੂਦ ਸਨ। ਇਸ ਮੌਕੇ ‘ਤੇ ਮੰਗੇਸ਼ ਸੂਦ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ਼-ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ।

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਰਿਟਾ. ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਜੀ ਦੁਆਰਾ ਆਪਣੀ ਪਤਨੀ ਲੇਟ ਸੁਮਨ ਬਾਲਾ ਦੀ ਯਾਦ ਵਿੱਚ ਰਕਮ 5,100/- ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਤੇ ਉਹਨਾਂ ਦੇ ਉਹਨਾਂ ਦੇ ਪਰਿਵਾਰਿਕ ਮੈਂਬਰ ਦੀਪਕ ਸ਼ਰਮਾ,ਪੂਜਾ ਸ਼ਰਮਾ,ਸਾਧਿਕਾ ਸਰਗੁਨ ਸ਼ਰਮਾ , ਅਗਾਜਵੀਰ ਸਿੰਘ, ਗਗਨਦੀਪ ਸੈਨੀ, ਬਰਿਜੈਸ਼ਵਰ ਦਯਾਲ ਅਤੇ ਰੈੱਡ ਕਰਾਸ ਕਾਰਜਕਾਰਿਣੀ ਕਮੇਟੀ ਦੇ ਮੈਂਬਰ ਸ਼੍ਰੀ ਆਗਿਆਪਾਲ ਸਿੰਘ ਸਾਹਨੀ ਜੀ ਮੌਜੂਦ ਰਹੇ।। 

ਇਸ ਮੌਕੇ ਤੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ਼-ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ।

LEAVE A REPLY

Please enter your comment!
Please enter your name here