
ਦਿੱਲੀ (ਦ ਸਟੈਲਰ ਨਿਊਜ਼)। ਸੋਸ਼ਲ ਮੀਡੀਆ ਇੰਫਲੂਐਂਸਰ ਨੈਨਸੀ ਗਰੇਵਾਲ ਦਾ ਕੈਨੇਡਾ ਵਿੱਚ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਪਿੱਛੋਂ ਉਸ ਦੇ ਕਤਲ ਨੂੰ ਲੈ ਕੇ ਕਈ ਤਰ੍ਹਾਂ ਦੇ ਕਾਰਨ ਸਾਹਮਣੇ ਆ ਰਹੇ ਸਨ।

ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਕਤਲ ਦੀ ਗੈਂਗਸਟਰ ਹਰੀਕੇ ਨੇ ਜ਼ਿੰਮੇਵਾਰੀ ਲਈ ਹੈ, ਜਿਸ ਦੀ ਇੱਕ ਸੋਸ਼ਲ ਮੀਡੀਆ ਪੋਸਟ ਸਾਹਮਣੇ ਆਈ ਹੈ। ਗੈਂਗਸਟਰ ਵੱਲੋਂ ਇੱਕ ਪੋਸਟ ਵਿੱਚ ਕਿਹਾ ਗਿਆ ਹੈ ਕਿ ਕਿ ਉਹ (ਨੈਨਸੀ) ਧਰਮਾਂ ਦੇ ਵਿਰੁੱਧ ਬੋਲਦੀ ਸੀ, ਇਸ ਲਈ ਉਸਨੂੰ ਮਾਰਿਆ ਗਿਆ ਹੈ।












