Monday, October 12, 2026
Home Crime ਬਠਿੰਡਾ ‘ਚ ਛੁੱਟੀ ਆਏ ਫ਼ੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ, ਜ਼ਖ਼ਮੀ

ਬਠਿੰਡਾ ‘ਚ ਛੁੱਟੀ ਆਏ ਫ਼ੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ, ਜ਼ਖ਼ਮੀ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਵਿੱਚ ਇਕ ਦਿਲ ਦਹਿਲਾਅ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਬਠਿੰਡਾ ਦੇ ਜੋਗੀ ਨਗਰ ਵਿੱਚ ਛੁੱਟੀ ਆਏ ਇੱਕ ਮਾਨਸਿਕ ਤੌਰ ‘ਤੇ ਪਰੇਸ਼ਾਨ ਫ਼ੌਜੀ ਨੇ ਆਪਣੇ ਮਾਪਿਆਂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪਿਤਾ ਦਲਜੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Advertisements

ਜਾਣਕਾਰੀ ਅਨੁਸਾਰ, ਫ਼ੌਜੀ ਹਰਪ੍ਰੀਤ ਸਿੰਘ ਦਾ ਆਪਣੇ ਪਿਤਾ ਦਲਜੀਤ ਸਿੰਘ ਅਤੇ ਮਾਂ ਪਰਮਜੀਤ ਕੌਰ ਨਾਲ ਝਗੜਾ ਹੋ ਗਿਆ ਸੀ। ਜਿਵੇਂ ਹੀ ਝਗੜਾ ਵਧਿਆ, ਹਰਪ੍ਰੀਤ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਦੋਵਾਂ ਨੂੰ ਗੋਲੀ ਮਾਰ ਦਿੱਤੀ। ਉਸ ਨੇ ਆਪਣੇ ਪਿਤਾ ਦਲਜੀਤ ਸਿੰਘ ਨੂੰ ਵੀ ਕੁੱਟਿਆ।

ਜ਼ਖ਼ਮੀ ਦਲਜੀਤ ਸਿੰਘ ਨੂੰ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਫਿਰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।  ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ਤੇ ਪਹੁੰਚੀ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੌਜੀ ਹਰਪ੍ਰੀਤ ਸਿੰਘ  ਦਾ ਆਪਣੇ ਮਾਪਿਆਂ ਨਾਲ ਝਗੜਾ ਹੋਇਆ ਸੀ। ਪੁਲਿਸ ਗੋਲੀਬਾਰੀ ਦੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਮਾਪਿਆਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here