Wednesday, October 21, 2026
Home Crime ਇਕ ਹੋਰ ਸਰਪੰਚ ਦਾ ਗੋਲੀਆਂ ਮਾਰਕੇ ਕਤਲ, ਕੀਤੇ 20 ਰਾਊਂਡ ਫਾਇਰ

ਇਕ ਹੋਰ ਸਰਪੰਚ ਦਾ ਗੋਲੀਆਂ ਮਾਰਕੇ ਕਤਲ, ਕੀਤੇ 20 ਰਾਊਂਡ ਫਾਇਰ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਬਾਘਾਪੁਰਾਣਾ ਹਲਕੇ ਅਧੀਨ ਆਉਂਦੇ ਪਿੰਡ ਪੱਤੋ ਹੀਰਾ ਸਿੰਘ ਵਿੱਚ ਮੌਜੂਦਾ ਸਰਪੰਚ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਇਸ ਹਮਲੇ ਵਿੱਚ ਸਰਪੰਚ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਪਿੰਦਰ ਸਿੰਘ ਹੈਪੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਇੱਕ ਫਾਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਆਏ ਸਨ। ਉਨ੍ਹਾਂ ਨੇ ਸਰਪੰਚ ਨੂੰ ਨਿਸ਼ਾਨਾ ਬਣਾਉਂਦਿਆਂ ਲਗਾਤਾਰ ਗੋਲੀਆਂ ਚਲਾਈਆਂ।

Advertisements

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਲਗਭਗ 15 ਤੋਂ 20 ਰਾਊਂਡ ਫਾਇਰ ਕੀਤੇ ਗਏ, ਜਿਸ ਨਾਲ ਸਰਪੰਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦਸਿਆ ਜਾ ਰਿਹਾ ਹੈ ਕਿ ਹੈਪੀ ਨੂੰ ਕਰੀਬ 6-7 ਗੋਲੀਆਂ ਲੱਗੀਆਂ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਹਮਲਾ ਪੁਰਾਣੀ ਰੰਜਿਸ਼ ਦੇ ਚੱਲਦੇ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here