Friday, October 30, 2026
Home Crime ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਖੂਨੀ ਟਕਰਾਅ, ਫਾਇਰਿੰਗ...

ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਖੂਨੀ ਟਕਰਾਅ, ਫਾਇਰਿੰਗ ‘ਚ 4 ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼)। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੂੰਦੜ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਖੂਨੀ ਟਕਰਾਅ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਗੁਰੂ ਘਰ ਦੀ ਸੇਵਾ-ਸੰਭਾਲ ਨੂੰ ਲੈ ਕੇ ਇਹ ਵਿਵਾਦ ਕਾਫੀ ਸਮੇਂ ਤੋਂ ਚੱਲ ਰਿਹਾ ਸੀ।

Advertisements

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਕਮੇਟੀ ਪਹਿਲਾਂ ਮਹਿੰਦਰ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਸੀ। ਇਸ ਦੌਰਾਨ ਪਿੰਡ ਦੇ ਕੁਝ ਹੋਰ ਵਿਅਕਤੀ ਗੁਰੂ ਘਰ ਦੀ ਸੇਵਾ-ਸੰਭਾਲ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੇ ਸਨ। ਦੱਸਿਆ ਜਾਂਦਾ ਹੈ ਕਿ ਅੱਜ ਇਹ ਧਿਰਾ ਆਪ ਪਾਰਟੀ ਦੇ ਸਰਪੰਚ ਅਮਨਦੀਪ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਈ। ਮੌਕੇ ‘ਤੇ ਪਹੁੰਚਣ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਲੱਗੇ ਕੈਮਰੇ ਉਤਾਰ ਦਿੱਤੇ ਗਏ, ਜਿਸ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਤਣਾਅ ਵਧ ਗਿਆ।

ਦੋਨਾਂ ਧਿਰਾਂ ਵਿਚਕਾਰ ਬਹਿਸ ਬਾਅਦ ਮਾਮਲਾ ਹੱਥੋ-ਪਾਈ ਅਤੇ ਫਿਰ ਫਾਇਰਿੰਗ ਤੱਕ ਪਹੁੰਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਬਕਾ ਸਰਪੰਚ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਗੋਲੀਆਂ ਚਲਾਈਆਂ ਗਈਆਂ। ਟਕਰਾਅ ਦੌਰਾਨ ਤਿੰਨ ਗੱਡੀਆਂ ਦੀ ਵੀ ਭੰਨਤੋੜ ਹੋਣ ਦੀ ਜਾਣਕਾਰੀ ਮਿਲੀ ਹੈ। 

ਉੱਧਰ ਮੌਕੇ ‘ਤੇ ਪਹੁੰਚੇ ਥਾਣਾ ਕੋਟਭਾਈ ਦੇ ਐੱਸ.ਐੱਚ.ਓ. ਦੀਪਕ ਕੰਬੋਜ ਨੇ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਗੋਲਕ ਖੋਲ੍ਹਣ ਨੂੰ ਲੈ ਕੇ ਦੋਨਾਂ ਧਿਰਾਂ ਵਿਚਕਾਰ ਵਿਵਾਦ ਹੋ ਗਿਆ ਸੀ। ਇਕ ਧਿਰ ਦੀ ਅਗਵਾਈ ਮਹਿੰਦਰ ਸਿੰਘ ਕਰ ਰਹੇ ਸਨ ਜਦਕਿ ਦੂਜੀ ਧਿਰ ਦੀ ਅਗਵਾਈ ਸਰਪੰਚ ਅਮਨਦੀਪ ਸਿੰਘ ਕਰ ਰਹੇ ਸਨ।

ਐੱਸ.ਐੱਚ.ਓ. ਨੇ ਦੱਸਿਆ ਕਿ ਫਾਇਰਿੰਗ ਦੌਰਾਨ ਸੁਖਦੇਵ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ ਦੇ ਗੋਲੀ ਦੇ ਛਰਲੇ ਲੱਗੇ, ਜਦਕਿ ਦੂਜੇ ਵਿਅਕਤੀ ਦੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਹਨ। ਜਿਨ੍ਹਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।

LEAVE A REPLY

Please enter your comment!
Please enter your name here