Thursday, October 8, 2026
Home Education ਹੁਸ਼ਿਆਰਪੁਰ ਦੀ ਜਸਪ੍ਰੀਤ ਕੌਰ ਬੈਂਸ ਬਣੇ ਸਰਕਾਰੀ ਕਾਲਜ ਮੋਹਾਲੀ ਦੇ ਪ੍ਰਿੰਸੀਪਲ, ਸੰਭਾਲਿਆ...

ਹੁਸ਼ਿਆਰਪੁਰ ਦੀ ਜਸਪ੍ਰੀਤ ਕੌਰ ਬੈਂਸ ਬਣੇ ਸਰਕਾਰੀ ਕਾਲਜ ਮੋਹਾਲੀ ਦੇ ਪ੍ਰਿੰਸੀਪਲ, ਸੰਭਾਲਿਆ ਚਾਰਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਬੀਤੇ ਦਿਨੀ ਮੂਲ ਰੂਪ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਨਾਮੀ ਪਿੰਡ ਕੋਟਲਾ ਨੌਧ ਸਿੰਘ ਨਿਵਾਸੀ ਚੀਫ ਇੰਜੀਨੀਅਰ ਪੀ.ਡਬਲਯੂ.ਡੀ. ਰਮਤੇਸ਼ ਸਿੰਘ ਦੀ ਪਤਨੀ ਜਸਪ੍ਰੀਤ ਕੌਰ ਬੈਂਸ ਨੇ ਸ਼ਹੀਦ ਹਰਮਿੰਦਰ ਪਾਲ ਸਿੰਘ ਸ਼ੌਰਿਆ ਚੱਕਰ ਵਿਜੇਤਾ ਸਰਕਾਰੀ ਕਾਲਜ ਐਸ.ਏ.ਐਸ.ਨਗਰ ਮੋਹਾਲੀ ਦੇ ਪ੍ਰਿੰਸੀਪਲ ਵਜੋਂ ਚਾਰਜ ਸੰਭਾਲਿਆ।

Advertisements

ਇਸ ਤੋਂ ਪਹਿਲਾਂ ਉਹ ਇੱਥੇ ਹੀ ਕਾਲਜ ਵਿੱਚ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਤੇ ਕਾਲਜ ਦੇ ਸਮੂਹ ਲੈਕਚਰਾਰਾਂ ਤੇ ਹੋਰ ਸਟਾਫ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਜੀ ਆਇਆਂ ਆਖਿਆ। ਸ਼੍ਰੀਮਤੀ ਜਸਪ੍ਰੀਤ ਕੌਰ ਪ੍ਰਿੰਸੀਪਲ ਨੇ ਕਿਹਾ ਕਿ ਉਹ ਸਾਰੇ ਅਧਿਆਪਕਾਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਕਾਲਜ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਕਲਚਰਲ ਗਤੀਵਿਧੀਆਂ ਅਤੇ ਖੇਡਾਂ ਨੂੰ ਬੜਾਵਾ ਦੇਣ ਲਈ ਤਹਿ ਦਿਲੋਂ ਯਤਨ ਕਰਨਗੇ।

LEAVE A REPLY

Please enter your comment!
Please enter your name here