Friday, October 30, 2026
Home Education ਕਿਸਾਨ ਪਰਿਵਾਰ ਦੀ ਧੀ ਬਣੀ IAS, ਨਾਭਾ ਦੀ ਸਿਮਰਨਦੀਪ ਦਾ ਆਲ ਇੰਡਿਆ...

ਕਿਸਾਨ ਪਰਿਵਾਰ ਦੀ ਧੀ ਬਣੀ IAS, ਨਾਭਾ ਦੀ ਸਿਮਰਨਦੀਪ ਦਾ ਆਲ ਇੰਡਿਆ ‘ਚ 15ਵਾਂ ਰੈਂਕ

ਪਟਿਆਲਾ (ਦ ਸਟੈਲਰ ਨਿਊਜ਼)। ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ 2025 ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਨਾਭਾ ਦੇ ਪਿੰਡ ਬਿਰੜਵਾਲ ਦੀ ਵਸਨੀਕ ਸਿਮਰਨਦੀਪ ਕੌਰ ਨੇ ਆਈਏਐੱਸ ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚ 15 ਵਾਂ ਰੈਂਕ ਹਾਸਲ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਤਨੀ ਗੁਰਪ੍ਰੀਤ ਕੌਰ ਮਾਨ ਨੇ ਸੋਸ਼ਲ ਮੀਡਿਆ ਤੇ ਪੋਸਟ ਸਾਂਝੀ ਕਰ ਕੇ ਪਟਿਆਲਾ ਖਾਲਸਾ ਕਾਲਜ ਦੀ ਸਿਮਰਨਦੀਪ ਕੌਰ ਨੂੰ ਵਧਾਈ ਦਿੱਤੀI

Advertisements

ਕਿਸਾਨ ਪਰਿਵਾਰ ਦੀ ਧੀ ਨੇ ਖਾਲਸਾ ਕਾਲਜ ਤੋਂ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗਰੈਜੂਏਸ਼ਨ ਕੀਤੀ ਤੇ ਆਪਣੇ ਚੌਥੀ ਕੋਸ਼ਿਸ਼ ਦੌਰਾਨ ਇਹ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਸਿਮਰਨਦੀਪ ਕੌਰ ਨੇ ਦੱਸਿਆ ਕਿ ਉਹ ਜ਼ਮੀਨ ਨਾਲ ਜੁੜੇ ਰਹਿਣਾ ਚਾਹੁੰਦੀ ਹੈ ਤੇ ਪਿੰਡ ਦੀ ਵਸਨੀਕ ਹੋਣ ਦੇ ਨਾਤੇ ਪੇਂਡੂ ਖੇਤਰ ਲਈ ਕੰਮ ਕਰਨ ਦੀ ਚਾਹਵਾਨ ਹੈ। ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਵੀ ਸਿਮਰਨਦੀਪ ਕੌਰ ਨੂੰ ਵਧਾਈ ਦਿੱਤੀ ਹੈ।

LEAVE A REPLY

Please enter your comment!
Please enter your name here