Saturday, October 17, 2026
Home Punjab ਗੁਰਦਾਸਪੁਰ ‘ਚ SBI ਦੀ ਬਰਾਂਚ ਦੀ ਹੇਠਲੀ ਮੰਜ਼ਿਲ ਨੂੰ ਲੱਗੀ ਅੱਗ, ਰਿਕਾਰਡ...

ਗੁਰਦਾਸਪੁਰ ‘ਚ SBI ਦੀ ਬਰਾਂਚ ਦੀ ਹੇਠਲੀ ਮੰਜ਼ਿਲ ਨੂੰ ਲੱਗੀ ਅੱਗ, ਰਿਕਾਰਡ ਸੜਿਆ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਅੰਦਰੋਂ ਲੰਘਦੀ ਜੀਟੀ ਰੋਡ ਮੰਡੀ ਇਲਾਕੇ ਵਿੱਚ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਦੀ ਹੇਠਲੀ ਮੰਜ਼ਿਲ ਨੂੰ ਸਵੇਰੇ ਤੜਕਸਾਰ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅੱਗ ਨਾਲ ਹੋਏ ਨੁਕਸਾਨ ਦਾ ਅਜੇ ਅੰਦਾਜ਼ਾ ਨਹੀਂ ਲੱਗ ਸਕਿਆ ਪਰ ਬੈਂਕ ਵਿੱਚ ਰੱਖਿਆ ਸਾਰਾ ਸਮਾਨ ਤੇ ਰਿਕਾਰਡ ਸਵਾਹ ਹੋ ਗਿਆ ਹੈ । ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਲਗਾਤਾਰ ਕਰੀਬ ਸਾਢੇ ਤਿੰਨ ਘੰਟੇ ਦੀ ਭਾਰੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।

Advertisements

ਬੈਂਕ ਮੈਨੇਜਰ ਗਗਨਦੀਪ ਸਿੰਘ ਬਾਜਵਾ, ਫਾਇਰ ਬ੍ਰਿਗੇਡ ਮੁਲਾਜ਼ਮ ਸੁਖਵਿੰਦਰ ਪਾਲ ਸਿੰਘ ਅਤੇ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੈਂਕ ਵਿੱਚ ਭਿਆਨਕ ਅੱਗ ਲੱਗ ਗਈ ਹੈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਨੇ ਤੁਰੰਤ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ  ਤੇ ਤਿੰਨ ਗੱਡੀਆਂ ਦੀ ਸਹਾਇਤਾ ਨਾਲ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ ।

LEAVE A REPLY

Please enter your comment!
Please enter your name here