Monday, October 12, 2026
Home Crime ਕੈਨੇਡਾ ‘ਚ ਪੰਜਾਬਣ ਦੀ ਸੜਕ ਹਾਦਸੇ ‘ਚ ਮੌਤ

ਕੈਨੇਡਾ ‘ਚ ਪੰਜਾਬਣ ਦੀ ਸੜਕ ਹਾਦਸੇ ‘ਚ ਮੌਤ

ਫ਼ਤਿਹਗੜ੍ਹ ਸਾਹਿਬ (ਦ ਸਟੈਲਰ ਨਿਊਜ਼)। ਕੈਨੇਡਾ ਦੇ ਟੋਰਾਂਟੋ ਵਿੱਚ ਇਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇਕ ਪੰਜਾਬਣ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲਾ ਅਰਸ਼ਪ੍ਰੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਫ਼ਤਿਹਗੜ੍ਹ ਸਾਹਿਬ ਨਾਲ ਸਬੰਧਿਤ ਸੀ। ਜਾਣਕਾਰੀ ਅਨੁਸਾਰ ਅਰਸ਼ਪ੍ਰੀਤ ਉਚੇਰੀ ਪੜ੍ਹਾਈ ਲਈ ਕੈਨੇਡਾ ਗਈ ਸੀ। ਪੜ੍ਹਾਈ ਪੂਰੀ ਹੋਣ ਤੋਂ ਬਾਅਦ ਹਾਲ ਹੀ ਵਿਚ ਉਸ ਨੂੰ ਵਰਕ ਪਰਮਿਟ ਮਿਲਿਆ ਸੀ। 

Advertisements

ਪੁਲਿਸ ਅਨੁਸਾਰ, ਅਰਸ਼ਪ੍ਰੀਤ ਦੀ ਕਾਰ ਅਤੇ ਇੱਕ ਡੰਪ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਇੱਕ ਹੋਰ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਏਅਰਲਿਫਟ ਕਰਕੇ ਹਸਪਤਾਲ ਪਹੁੰਚਾਇਆ ਗਿਆ ਹੈ।

ਡੰਪ ਟਰੱਕ ਦਾ ਡਰਾਈਵਰ ਸੁਰੱਖਿਅਤ ਦੱਸਿਆ ਜਾ ਰਿਹਾ ਹੈ। ਅਰਸ਼ਪ੍ਰੀਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਜਿੱਥੇ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

LEAVE A REPLY

Please enter your comment!
Please enter your name here