
ਦਿੱਲੀ (ਦ ਸਟੈਲਰ ਨਿਊਜ਼)। ਗੁਰੂਗ੍ਰਾਮ ਦੇ ਸਿਧਰਾਵਲੀ ਇਲਾਕੇ ਵਿੱਚ ਬੀਤੀ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇੱਕ ਨਿਰਮਾਣ ਅਧੀਨ ਸੋਸਾਇਟੀ ਦੀ ਕੰਧ ਅਚਾਨਕ ਢਹਿ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਵਿੱਚ ਕੰਧ ਡਿੱਗਣ ਨਾਲ ਕਈ ਮਜ਼ਦੂਰ ਮਲਬੇ ਹੇਠ ਦੱਬ ਗਏ ਤੇ ਸੱਤ ਮਜ਼ਦੂਰਾਂ ਦੀ ਮੌਤ ਦੀ ਹੋ ਗਈ ਹੈ, ਜਦੋਂ ਕਿ ਚਾਰ ਹਸਪਤਾਲ ਵਿੱਚ ਜ਼ਿੰਦਗੀ ਲਈ ਜੂਝ ਰਹੇ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ, ਪ੍ਰਸ਼ਾਸਨ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਭਾਰੀ ਮਸ਼ੀਨਰੀ ਦੀ ਵਰਤੋਂ ਕਰਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ, ਪ੍ਰਸ਼ਾਸਨ ਅਤੇ ਐਸਡੀਆਰਐਫ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਕਈ ਘੰਟਿਆਂ ਦੇ ਬਚਾਅ ਕਾਰਜਾਂ ਤੋਂ ਬਾਅਦ, ਮਲਬਾ ਹਟਾਉਣ ਲਈ ਭਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਗਈ ਅਤੇ ਫਸੇ ਹੋਏ ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ।
ਇਸ ਹਾਦਸੇ ਵਿੱਚ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ। ਚਾਰ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।












