Tuesday, October 27, 2026
Home Punjab ASI ਜਗਦੀਸ਼ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

ASI ਜਗਦੀਸ਼ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕਪੂਰਥਲਾ (ਦ ਸਟੈਲਰ ਨਿਊਜ਼)। ਫਗਵਾੜਾ ਦੇ ਸਿਵਿਲ ਹਸਪਤਾਲ ਵਿੱਚ ਪੁਲਿਸ ਚੌਂਕੀ ਵਿੱਚ ਲੰਬੇ ਸਮੇਂ ਤੋਂ ਡਿਊਟੀ ਨਿਭਾ ਰਹੇ ਏਐਸਆਈ ਜਗਦੀਸ਼ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਪੁਲਿਸ ਵਿਭਾਗ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਗਵਾੜਾ ਵਿੱਚ ਤਾਇਨਾਤ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਿਲ ਹਸਪਤਾਲ ਫਗਵਾੜਾ ਦੀ ਪੁਲਿਸ ਚੌਂਕੀ ਵਿੱਚ ਡਿਊਟੀ ਕਰ ਰਹੇ ਏਐਸਆਈ ਜਗਦੀਸ਼ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ ਪਰ ਡਾਕਟਰਾਂ ਮੁਤਾਬਕ ਉਨ੍ਹਾਂ ਦੀ ਮੌਤ ਹਾਰਟ ਅਟੈਕ ਕਾਰਨ ਹੋ ਗਈ।

Advertisements

ਉਨ੍ਹਾਂ ਹੋਰ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਵਿਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here