Friday, October 30, 2026
Home Politics ਰੈਲੀ ਦੌਰਾਨ ਸੁਖਬੀਰ ਬਾਦਲ ਦਾ ਐਲਾਨ, ਖੰਨਾ ਅਤੇ ਜਗਰਾਓਂ ਨੂੰ ਬਣਾਇਆ ਜਾਵੇਗਾ...

ਰੈਲੀ ਦੌਰਾਨ ਸੁਖਬੀਰ ਬਾਦਲ ਦਾ ਐਲਾਨ, ਖੰਨਾ ਅਤੇ ਜਗਰਾਓਂ ਨੂੰ ਬਣਾਇਆ ਜਾਵੇਗਾ ਜਿਲ੍ਹਾ, ਗੈਂਗਸਟਰਾਂ ਖਿਲਾਫ਼ ਬਣੇਗਾ ਕਾਨੂੰਨ

ਖੰਨਾ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਦੀਆਂ ਤੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਰੈਲੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਖੰਨਾ ਦੀ ਦਾਣਾ ਮੰਡੀ ਵਿੱਚ ਕਰਵਾਈ ਗਈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਵਰਕਰ ਜੁਟੇ ਹਨ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕਦੀ ਹੈ। ਰਾਜਸਭਾ ਦੇ ਸਾਰੇ ਐਮਪੀ ਪੰਜਾਬ ਤੋਂ ਬਾਹਰ ਦੇ ਹਨ। ਇਸ ਸਮੇਂ ਪੰਜਾਬ ਵਿੱਚ ਗੈਂਗਸਟਰਾਂ ਅਤੇ ਨਸ਼ਾ ਵੇਚਣ ਵਾਲਿਆਂ ਦਾ ਰਾਜ ਹੈ। ਉਹਨਾਂ ਕਿਹਾ ਕਿ ਖੰਨਾ ਅਤੇ ਜਗਰਾਓਂ ਨੂੰ ਜ਼ਿਲ੍ਹਾਂ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਅਕਾਲੀ ਸਰਕਾਰ ਦੇ ਸਮੇਂ ਹੋਇਆ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੂਬੇ ਵਿੱਚ ਡਰ ਦਾ ਮਾਹੌਲ ਖਤਮ ਕਰਨਾ ਬੇਹੱਦ ਜ਼ਰੂਰੀ ਹੈ। ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

Advertisements

ਗੈਂਗਸਟਰਾਂ ਖਿਲਾਫ ਕਾਨੂੰਨ ਬਣਾਇਆ ਜਾਵੇਗਾ ਅਤੇ 10 ਸਾਲ ਤੱਕ ਉਨ੍ਹਾਂ ਨੂੰ ਜਮਾਨਤ ਵੀ ਨਹੀਂ ਦਿੱਤੀ ਜਾਵੇਗੀ। ਨਾਲ ਹੀ ਗੈਂਗਸਟਰਾਂ ਦੀ ਜਾਇਦਾਦ ਨੂੰ ਜ਼ਬਤ ਵੀ ਕੀਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ਦਾ ਪਾਣੀ ਕਿਸੇ ਬਾਹਰੀ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਨਹਿਰਾਂ ਬਣਾ ਕੇ ਪੰਜਾਬ ਦਾ ਪਾਣੀ ਪੰਜਾਬ ਵਿੱਚ ਰੱਖਿਆ ਜਾਵੇਗਾ। ਸਰਕਾਰ ਬਣਨ ’ਤੇ ਨੀਲੇ ਕਾਰਡ ਮੁੜ ਤੋਂ ਬਣਾਏ ਜਾਣਗੇ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ 3100 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। ਸ਼ਗਨ ਸਕੀਮ ਰਾਹੀਂ ਕੁੜੀਆਂ ਨੂੰ 1 ਲੱਖ ਰੁਪਇਆ ਦਿੱਤਾ ਜਾਵੇਗਾ। ਨੌਜਵਾਨਾਂ ਨੂੰ ਰੋਜ਼ਗਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਲੋਨ ਵੀ ਦਿੱਤਾ ਜਾਵੇਗਾ। ਹਰ ਇੱਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ।  

LEAVE A REPLY

Please enter your comment!
Please enter your name here