Thursday, October 22, 2026
Home Opinion 13 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਵਿਖੇ ਕਰਵਾਏ ਜਾਣਗੇ ਧਾਰਮਿਕ...

13 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸੇਵਕ ਸਭਾ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸੇਵਕ ਸਭਾ ਨੇੜੇ ਦੇਵੀ ਤਲਾਬ ਕਪੂਰਥਲਾ ਵਿਖੇ ਬੱਚਿਆਂ ਦੀ ਦਸਤਾਰ ਦੁਮਾਲਾ, ਸਵਾਲ ਜਵਾਬ ਅਤੇ  ਪੇਂਟਿੰਗ ਮੁਕਾਬਲੇ ਸਵੇਰੇ 9-00 ਵਜੇ ਤੋਂ ਦੁਪਹਿਰ 1-00 ਵਜੇ ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸ੍ਰੀ ਸਾਹਿਬ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਮੀਟਿੰਗ ਕਰਨ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਦੌਰਾਨ ਡਾਕਟਰ ਪਰਮਜੀਤ ਸਿੰਘ ਮਾਨਸਾ ਸਕੱਤਰ ਗਲੋਬਲ ਸਿੱਖ ਵਿਚਾਰ ਮੰਚ ਸੁਲਤਾਨਪੁਰ ਲੋਧੀ , ਭਾਈ ਜਗਜੀਤ ਸਿੰਘ ਅਹਿਮਦਪੁਰ ਸਿੱਖ ਪ੍ਰਚਾਰਕ ਸੁਸਾਇਟੀ , ਨੌਜਵਾਨ ਸੇਵਕ ਸਭਾ ਦੇ ਪ੍ਰਧਾਨ ਭਾਈ ਸੁਖਰਾਜ ਸਿੰਘ,ਭਾਈ ਗੁਰਪ੍ਰੀਤ ਸਿੰਘ ਸੋਨਾ, ਭਾਈ ਮਨਮੋਹਨ ਸਿੰਘ ਸੈਕਟਰੀ, ਭਾਈ ਪ੍ਰੀਤਪਾਲ ਸਿੰਘ ਸੋਨੂੰ ਗੁਰੂ ਰਾਮਦਾਸ ਸੇਵਾ ਸੁਸਾਇਟੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਪ੍ਰਿੰਸੀਪਲ ਕੇਵਲ ਸਿੰਘ ਅਤੇ ਸੈਕਟਰੀ ਮਾਸਟਰ ਗੁਰਵਿੰਦਰ ਸਿੰਘ ਨੇ ਕੀਤਾ। ਉਨਾਂ ਕਿਹਾ ਕਿ ਸਮਾਜ ਵਿੱਚ ਜਿਸ ਤਰੀਕੇ ਨਾਲ ਬੱਚੇ ਨੈਤਿਕ ਕਦਰਾਂ ਕੀਮਤਾਂ ਤੋਂ ਦੂਰ ਹੁੰਦੇ ਜਾ ਰਹੇ ਹਨ ਉਹ ਅਤਿ ਚਿੰਤਾ ਦਾ ਵਿਸ਼ਾ ਹੈ।

Advertisements

ਇਹਨਾਂ ਹਾਲਾਤਾਂ ਵਿੱਚ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ ਕਿ ਅਸੀਂ ਰਲ ਮਿਲ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਵਾਲਾ ਸਮਾਜ ਸਿਰਜਣ ਲਈ ਸਿਰ ਜੋੜ ਕੇ ਯਤਨ ਕਰੀਏ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਦਸਤਾਰ ਦੁਮਾਲਾ ਵਿੱਚ ਚੌਥੀ ਤੋਂ ਬਾਹਰਵੀਂ ਜਮਾਤ ਤੱਕ ਦੇ ਲੜਕੇ ਲੜਕੀਆਂ, ਸਵਾਲ ਜਵਾਬ ਮੁਕਾਬਲੇ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਤੇ ਪੇਂਟਿੰਗ ਮੁਕਾਬਲੇ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੀ ਵਿਦਿਆਰਥੀ ਭਾਗ ਲੈ ਸਕਦੇ ਹਨ। ਹਰੇਕ ਮੁਕਾਬਲੇ ਵਿੱਚ ਜੇਤੂ ਬੱਚਿਆਂ ਨੂੰ ਪ੍ਰਭਾਵਸ਼ਾਲੀ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸੋ ਉਹਨਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਜਿੱਥੇ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਵੀ ਠੀਕ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਉਥੇ ਨਾਲ ਹੀ ਹਰੇਕ ਪ੍ਰਕਾਰ ਤੋਂ ਤਨ ਮਨ ਧਨ ਨਾਲ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।

ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ , ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਅਤੇ ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਮੀਟਿੰਗ ਇਹਨਾਂ ਮੁਕਾਬਲਿਆਂ ਨੂੰ ਸਹਿਯੋਗ ਦੇਣ ਵਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸੇਵਕ ਸਭਾ, ਗਲੋਬਲ ਸਿੱਖ ਵਿਚਾਰ ਮੰਚ, ਗੁਰੂ ਰਾਮਦਾਸ ਸੇਵਾ ਸੁਸਾਇਟੀ, ਅਤੇ ਸਿੱਖ ਪ੍ਰਚਾਰਕ ਸਾਹਿਬਾਨ ਦਾ ਧੰਨਵਾਦ ਕਰਦੇ ਹਾਂ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ ਬੇਨਤੀ ਕੀਤੀ। ਇਸ ਮੌਕੇ ਭਾਈ ਸੁਖਦੇਵ ਸਿੰਘ ਮੁਸਾਫ਼ਿਰ ਪ੍ਰਚਾਰਕ ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਭਾਈ ਹਰਪ੍ਰੀਤ ਸਿੰਘ ਪੱਟੀ, ਭਾਈ ਅਕਾਸ਼ਦੀਪ ਸਿੰਘ, ਭਾਈ ਗੁਰਪ੍ਰੀਤ ਸਿੰਘ ਬਟਾਲਾ, ਭਾਈ ਵਜ਼ੀਰ ਸਿੰਘ ਆਸਲ, ਭਾਈ ਹਰਮਨਪ੍ਰੀਤ ਸਿੰਘ ਭਿੱਖੀਵਿੰਡ, ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਭਾਈ ਸਾਜਨ ਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ ਖਾਲੜਾ, ਹੁਸਨ ਦੀਪ ਸਿੰਘ, ਸੁਖਮਨਦੀਪ ਸਿੰਘ ਭਿੱਖੀਵਿੰਡ, ਗਗਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਵੀਰਮ, ਨਿੰਦਰਪਾਲ ਸਿੰਘ ਮੱਖੂ, ਜਗਦੀਪ ਸਿੰਘ, ਗੁਰਚਰਨ ਸਿੰਘ ਫੌਜੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here