Sunday, October 25, 2026
Home Chandigarh ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਕੀਤੇ ਜਾਰੀ: ਠੇਕਾ ਮੁਲਾਜ਼ਮਾਂ ਨੂੰ ਪੱਕੇ...

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਕੀਤੇ ਜਾਰੀ: ਠੇਕਾ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਬਰਾਬਰ ਤਨਖਾਹ ਤੇ ਭੱਤੇ ਦੇਣ ਦਾ ਹੁਕਮ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ 2500 ਦੇ ਕਰੀਬ ਪਨਬੱਸ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਠੇਕਾ ਮੁਲਾਜ਼ਮਾਂ ਨੂੰ ਹੁਣ ਰੋਡਵੇਜ਼ ਦੇ ਪੱਕੇ ਮੁਲਾਜ਼ਮਾਂ ਬਰਾਬਰ ਤਨਖਾਹ ਤੇ ਭੱਤੇ ਮਿਲਣਗੇ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਹੁਕਮ ਜਾਰੀ ਕੀਤੇ ਹਨ।  

ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਸਰਕਾਰ ਨੂੰ ਇਸ ਹੁਕਮ ਤਹਿਤ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ‘ਤੇ ਵੀ ਵਿਚਾਰ ਕਰਨਾ ਚਾਹੀਦਾ ਹੈ।

Advertisements

ਦੱਸ ਦਈਏ ਕਿ ਪਟੀਸ਼ਨਾਂ ਦਾਇਰ ਕਰਨ ਵਾਲੇ ਕਰਮਚਾਰੀਆਂ ਨੂੰ ਇਸ ਹੁਕਮ ਤਹਿਤ ਲਾਭ ਜ਼ਰੂਰ ਮਿਲਣਗੇ, ਪਰ ਬਾਕੀ ਕਰਮਚਾਰੀ ਇਸ ਹੁਕਮ ਤਹਿਤ ਲਾਭ ਪ੍ਰਾਪਤ ਕਰਨ ਲਈ ਸਰਕਾਰ ਨੂੰ ਪ੍ਰਤੀਨਿਧਤਾਵਾਂ ਸੌਂਪਣਗੇ, ਜਿਸ ‘ਤੇ ਸਰਕਾਰ ਵਿਚਾਰ ਕਰੇਗੀ ਅਤੇ ਢੁਕਵੀਂ ਕਾਰਵਾਈ ਕਰੇਗੀ।

ਮੌਜੂਦਾ ਸਮੇਂ ਵਿਚ ਪਨਬਸ ਕਰਮਚਾਰੀਆਂ ਨੂੰ ਠੇਕੇ ‘ਤੇ ਭਰਤੀ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਤਨਖਾਹਾਂ ਪੰਜਾਬ ਰੋਡਵੇਜ਼ ਕਰਮਚਾਰੀਆਂ ਨਾਲੋਂ ਕਾਫ਼ੀ ਘੱਟ ਹਨ। ਹਾਈ ਕੋਰਟ ਨੇ ਕਿਹਾ ਕਿ ਜਦੋਂ ਦੋਵਾਂ ਵਿਭਾਗਾਂ ਦੇ ਕਰਮਚਾਰੀ ਇੱਕੋ ਜਿਹਾ ਕੰਮ ਕਰਦੇ ਹਨ ਤਾਂ ਉਨ੍ਹਾਂ ਨੂੰ ‘ਬਰਾਬਰ ਕੰਮ ਬਰਾਬਰ ਤਨਖਾਹ’ ਦੇ ਸਿਧਾਂਤ ਤਹਿਤ ਪੂਰੇ ਲਾਭ ਦਿੱਤੇ ਜਾਣੇ ਚਾਹੀਦੇ ਹਨ।

LEAVE A REPLY

Please enter your comment!
Please enter your name here