Wednesday, October 21, 2026
Home Crime ਤੇਜ਼ ਰਫ਼ਤਾਰ ਟੈਕਸੀ ਖਰਾਬ ਟਰੱਕ ਨਾਲ ਟਕਰਾਈ, NRI ਜੋੜੇ ਦੀ ਮੌਤ

ਤੇਜ਼ ਰਫ਼ਤਾਰ ਟੈਕਸੀ ਖਰਾਬ ਟਰੱਕ ਨਾਲ ਟਕਰਾਈ, NRI ਜੋੜੇ ਦੀ ਮੌਤ

ਦਿੱਲੀ (ਦ ਸਟੈਲਰ ਨਿਊਜ਼)। ਅਮਰੀਕਾ ਤੋਂ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇ ਤੇ ਅੰਮ੍ਰਿਤਸਰ ਆਉਣ ਲਈ ਇੱਕ ਟੈਕਸੀ ਵਿੱਚ ਸਵਾਰ ਹੋ ਕੇ ਆ ਰਹੇ ਪੰਜਾਬੀ NRI ਜੋੜੇ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਾਣੀਪਤ ਦੇ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਰੋਹਤਕ ਬਾਈਪਾਸ ‘ਤੇ ਜੀਓ ਪੈਟਰੋਲ ਪੰਪ ਦੇ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ।

Advertisements

ਧੁੰਦ ਕਾਰਨ ਤੇਜ਼ ਰਫ਼ਤਾਰ ਟੈਕਸੀ ਪਿੱਛੇ ਤੋਂ ਇੱਕ ਖਰਾਬ ਹੋਏ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਟੈਕਸੀ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਐਨਆਰਆਈ ਜੋੜੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਰਣਜੀਤ ਸਿੰਘ ਸੰਧੂ (63) ਅਤੇ ਉਨ੍ਹਾਂ ਦੀ ਪਤਨੀ ਸਤਿੰਦਰ ਕੌਰ (61) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਇਹ ਜੋੜਾ ਅਮਰੀਕਾ ਵਿੱਚ ਇੱਕ ਵੱਡਾ ਟਰਾਂਸਪੋਰਟ ਕਾਰੋਬਾਰ ਕਰਦਾ ਸੀ। ਉਹ ਅਮਰੀਕਾ ਤੋਂ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇ ਸਨ ਅਤੇ ਉੱਥੋਂ ਉਨ੍ਹਾਂ ਨੇ ਅੰਮ੍ਰਿਤਸਰ ਲਈ ਇੱਕ ਟੈਕਸੀ ਕਿਰਾਏ ‘ਤੇ ਲਈ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here