Sunday, October 18, 2026
Home Chandigarh ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਅਦਾਲਤ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਅਦਾਲਤ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਵੇਖਣ ਨੂੰ ਮਿਲੀ ਹੈ। ਸੁਪਰੀਮ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਨੇ 2 ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮ ਪਵਨ ਤੇ ਜਗਤਾਰ ਸਿੰਘ ਨੂੰ ਬੇਲ ਦੇ ਦਿੱਤੀ ਹੈ। ਮੁਲਜ਼ਮਾਂ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਵੱਲੋਂ ਸਿੱਧੂ ਦੇ ਕਤਲ ਵਿੱਚ ਸ਼ਾਮਿਲ ਮੁਲਜ਼ਮ ਨੂੰ ਬਲੈਰੋ ਗੱਡੀ ਦਿੱਤੀ ਗਈ ਸੀ।

Advertisements

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਪਿਤਾ ਬਲਕੌਰ ਸਿੰਘ ਲਗਾਤਾਰ ਅਦਾਲਤਾਂ ਦੇ ਚੱਕਰ ਕੱਟ ਰਹੇ ਹਨ ਤਾਂ ਕਿ ਉਹ ਆਪਣੇ ਪੁੱਤ ਦੇ ਕਾਤਲਾਂ ਨੂੰ ਸਜ਼ਾ ਦਿਵਾ ਸਕਣ।

LEAVE A REPLY

Please enter your comment!
Please enter your name here