
ਦਿੱਲੀ (ਦ ਸਟੈਲਰ ਨਿਊਜ਼)। ਈਰਾਨ-ਇਜ਼ਰਾਈਲ-ਅਮਰੀਕਾ ਵਿਚਕਾਰ ਲੜਾਈ ਵੱਧਦੀ ਜਾ ਰਹੀ ਹੈ। ਦੋਵੇ ਧਿਰਾਂ ਹਮਲੇ ਕਰਨ ਤੇ ਜੁਟੀਆ ਹੋਈਆ ਹਨ। ਹਮਲੇ ਦੌਰਾਨ, ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਨੇ ਦਾਅਵਾ ਕੀਤਾ ਹੈ ਕਿ ਉਸਦੇ ਮਿਜ਼ਾਈਲ ਅਤੇ ਡਰੋਨ ਹਮਲਿਆਂ ਨੇ ਅਮਰੀਕੀ ਜਹਾਜ਼ ਵਾਹਕ ਯੂਐਸਐਸ ਅਬ੍ਰਾਹਮ ਲਿੰਕਨ ਨੂੰ ਨੁਕਸਾਨ ਪਹੁੰਚਾਇਆ ਹੈ। ਹਾਲਾਂਕਿ, ਅਮਰੀਕਾ ਨੇ ਅਜੇ ਤੱਕ ਈਰਾਨ ਦੇ ਦਾਅਵੇ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।

ਆਈਆਰਜੀਸੀ ਨੇ ਸ਼ੁੱਕਰਵਾਰ ਸਵੇਰੇ ਇੱਕ ਬਿਆਨ ਵਿੱਚ ਕਿਹਾ ਕਿ ਖੇਤਰ ਵਿੱਚ ਚੱਲ ਰਹੇ ਇੱਕ ਆਪ੍ਰੇਸ਼ਨ ਦੌਰਾਨ ਅਮਰੀਕੀ ਜਲ ਸੈਨਾ ਦੇ ਜਹਾਜ਼ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਬਿਆਨ ਵਿੱਚ ਜਹਾਜ਼ ਨੂੰ ਹੋਏ ਨੁਕਸਾਨ ਦੀ ਹੱਦ ਜਾਂ ਕੋਈ ਜਾਨੀ ਨੁਕਸਾਨ ਹੋਣ ਦੀ ਜਾਣਕਾਰੀ ਨਹੀਂ ਦਿੱਤੀ ਗਈ। ਇਸ ਵਿੱਚ ਸਿਰਫ਼ ਇਹ ਕਿਹਾ ਗਿਆ ਹੈ ਕਿ ਇੱਕ ਹਮਲਾ ਕੀਤਾ ਗਿਆ ਸੀ ਅਤੇ ਇਸ ਨਾਲ ਨੁਕਸਾਨ ਹੋਇਆ ਸੀ।












