Tuesday, October 27, 2026
Home Crime ਭੈਣ ਦੇ ਵਿਆਹ ਦੇ ਕਾਰਡ ਵੰਡ ਕੇ ਆ ਰਹੇ ਭਰਾ ਦੀ ਸੜਕ...

ਭੈਣ ਦੇ ਵਿਆਹ ਦੇ ਕਾਰਡ ਵੰਡ ਕੇ ਆ ਰਹੇ ਭਰਾ ਦੀ ਸੜਕ ਹਾਦਸੇ ‘ਚ ਮੌਤ, ਦੂਜਾ ਜ਼ਖਮੀ

ਸ੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼)। ਤੇਜ ਰਫਤਾਰ ਵਾਹਨਾਂ ਕਾਰਨ ਬਹੁਤ ਸਾਰੇ ਐਕਸਾਡੈਂਟ ਹੋ ਰਹੇ ਹਨ, ਜੋ ਕਿ ਮੌਤਾਂ ਦਾ ਕਾਰਨ ਬਣ ਰਹੇ ਹਨ। ਇਸੇ ਤਰਾਂ ਦੀ ਮੰਦਭਾਗੀ ਖਬਰ ਇਕ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਈ ਹੈ, ਇਥੇ ਮਲੋਟ ਵਿਖੇ ਭੈਣ ਦੇ ਵਿਆਹ ਦੇ ਕਾਰਡ ਵੰਡ ਕੇ ਆ ਰਹੇ ਭਰਾਵਾਂ ਦਾ ਐਕਸੀਡੈਂਟ ਹੋ ਗਿਆ। ਹਾਦਸੇ ਵਿਚ ਇਕ ਭਰਾ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਗੰਭੀਰ ਹਾਲਤ ਕਰਕੇ ਜ਼ਖ਼ਮੀ ਨੌਜਵਾਨ ਨੂੰ ਏਮਜ਼ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ।

Advertisements

ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਮਹਿਰਾਜਵਾਲਾ ਦੀ ਭੈਣ ਦਾ ਵਿਆਹ ਸੀ। ਉਹ ਆਪਣੇ ਦੋਸਤ ਵਿੱਕੀ ਸਿੰਘ ਪੁੱਤਰ ਜੋਗਾ ਸਿੰਘ ਨਾਲ ਅਬੋਹਰ ਵਿਆਹ ਦੇ ਕਾਰਡ ਦੇ ਕੇ ਆਪਣੇ ਪਿੰਡ ਵਾਪਸ ਜਾ ਰਹੇ ਸਨ।

ਮੋਟਰਸਾਈਕਲ ਨੂੰ ਵਿੱਕੀ ਸਿੰਘ ਚਲਾ ਰਿਹਾ ਸੀ। ਅਚਾਨਕ ਉਹ ਪੈਟਰੋਲ ਪੰਪ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ ਤੇ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਮਲੋਟ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ। ਹਾਦਸੇ ਵਿਚ ਵਿੱਕੀ ਸਿੰਘ ਦਮ ਤੋੜ ਗਿਆ ਜਦਕਿ ਗੁਰਜੰਟ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਉਸ ਨੂੰ ਏਮਜ਼ ਰੈਫਰ ਕਰ ਦਿੱਤਾ। ਦੋਵਾਂ ਨੌਜਵਾਨਾਂ ਦੀ ਉਮਰ 23 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। 

LEAVE A REPLY

Please enter your comment!
Please enter your name here