
ਓਡੀਸ਼ਾ (ਦ ਸਟੈਲਰ ਨਿਊਜ਼)। ਓਡੀਸ਼ਾ ਦੇ ਕਟਕ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਇੱਕ ਹਸਪਤਾਲ ਵਿੱਚ ਅੱਗ ਲੱਗ ਗਈ, ਜਿਸ ਵਿੱਚ ਕਰੀਬ 10 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ, ਮਰਨ ਵਾਲਿਆਂ ਦੀ ਗਿਣਤੀ ਅਜੇ ਵੀ ਸਪੱਸ਼ਟ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। ਸ਼ੱਕ ਹੈ ਕਿ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਆਈਸੀਯੂ ਵਿੱਚ ਲੱਗੀ ਅੱਗ ਵਿੱਚ ਕਰੀਬ 10 ਮਰੀਜ਼ਾਂ ਦੀ ਮੌਤ ਹੋ ਗਈ ਹੈ। ਪੰਜ ਹੋਰ ਮਰੀਜ਼ ਬੁਰੀ ਤਰ੍ਹਾਂ ਸੜ ਗਏ ਹਨ। ਕੁਝ ਮਰੀਜ਼ਾਂ ਨੂੰ ਹਸਪਤਾਲ ਕੰਪਲੈਕਸ ਦੇ ਅੰਦਰ ਇੱਕ ਨਵੀਂ ਇਮਾਰਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਮੋਹਨ ਮਾਂਝੀ ਸਥਿਤੀ ਦਾ ਜਾਇਜ਼ਾ ਲੈਣ ਲਈ ਹਸਪਤਾਲ ਪਹੁੰਚੇ ਹਨ।

ਘਟਨਾ ਸਬੰਧੀ ਚਸ਼ਮਦੀਦਾਂ ਨੇ ਦੱਸਿਆ ਕਿ ਇਹ ਘਟਨਾ ਤੜਕੇ 2:30 ਤੋਂ 3 ਵਜੇ ਦੇ ਵਿਚਕਾਰ ਵਾਪਰੀ। ਅਧਿਕਾਰੀਆਂ ਨੇ ਕਿਹਾ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚੀ, ਪਰ ਆਈਸੀਯੂ ਵਿੱਚ ਵੈਂਟੀਲੇਟਰ ਸਪੋਰਟ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਓਡੀਸ਼ਾ ਦੇ ਸੀਐਮਓ ਨੇ ਕਿਹਾ ਕਿ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਐਸਸੀਬੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਟਰਾਮਾ ਕੇਅਰ ਆਈਸੀਯੂ ਵਿੱਚ ਲੱਗੀ ਭਿਆਨਕ ਅੱਗ ਦੀ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਨੇ ਮੌਕੇ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਘਟਨਾ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਪ੍ਰਭਾਵਿਤ ਮਰੀਜ਼ਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਤਬਦੀਲ ਕਰਨ ਅਤੇ ਬਿਨਾਂ ਕਿਸੇ ਰੁਕਾਵਟ ਦੇ ਉਨ੍ਹਾਂ ਦਾ ਇਲਾਜ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ।”











