Tuesday, November 10, 2026
Home Politics ਕਾਂਗਰਸ ਨੂੰ ਝਟਕਾ, ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ 

ਕਾਂਗਰਸ ਨੂੰ ਝਟਕਾ, ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਪੂਰਥਲਾ ਹਲਕੇ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੇ ਵਲੋਂ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ  ਪਿੰਡ ਨਰਾਇਣਗੜ੍ਹ ਤੋਂ ਵੱਡੀ ਗਿਣਤੀ ਵਿੱਚ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਇਸ ਮੁਹਿੰਮ ਦੇ ਤਹਿਤ ਆਮ ਆਦਮੀ ਪਾਰਟੀ ਦੇ ਨਿਡਰ ਅਤੇ ਮਿਹਨਤੀ ਸਿਪਾਹੀ ਸ.ਮੱਖਣ ਸਿੰਘ ਦੀ ਕੋਸ਼ਿਸ਼ਾਂ ਸਦਕਾ ਹਲਕੇ ਦੇ ਪਿੰਡ ਨਰਾਇਣਗੜ੍ਹ ਤੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਆਮ ਆਦਮੀ ਪਾਰਟੀ ਵਿੱਚ ਸ਼ਿਰਕਿਤ ਕੀਤੀ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਯਕੀਨ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਹਰੇਕ ਨੂੰ ਬਰਾਬਰ ਮਾਣ-ਸਨਮਾਨ ਅਤੇ ਸਤਿਕਾਰ ਮਿਲੇਗਾ।

Advertisements

ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ।ਇਸ ਦੌਰਾਨ ਐਡਵੋਕੇਟ ਚੰਦੀ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਪੂਰਾ ਮਾਨ ਸਤਿਕਾਰ ਮਿਲ ਰਿਹਾ ਹੈ ਅਤੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਸਤਿਕਾਰ ਦਾ ਮੈਂ ਹਮੇਸ਼ਾ ਰਿਣੀ ਰਹਾਂਗਾ।ਉਹਨਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾ ਕਿ ਹਲਕਾ ਕਪੂਰਥਲਾ ਨੂੰ ਪੰਜਾਬ ਵਿੱਚੋਂ ਨੰਬਰ ਇੱਕ ਦਾ ਹਲਕਾ ਬਣਾਉਣਗੇ।ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਇਹ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣ ਤਾਂ ਜੋ ਹਲਕਾ ਕਪੂਰਥਲਾ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਾ ਰਹੇ।ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ।ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

LEAVE A REPLY

Please enter your comment!
Please enter your name here