Tuesday, October 13, 2026
Home Chandigarh PU ਵਿੱਚ ਚੱਲੀਆਂ ਗੋਲੀਆਂ, SOPU ਦੇ ਪ੍ਰਧਾਨ ਜਸ਼ਨ ਜਵੰਦਾ ‘ਤੇ ਜਾਨਲੇਵਾ ਹਮਲਾ

PU ਵਿੱਚ ਚੱਲੀਆਂ ਗੋਲੀਆਂ, SOPU ਦੇ ਪ੍ਰਧਾਨ ਜਸ਼ਨ ਜਵੰਦਾ ‘ਤੇ ਜਾਨਲੇਵਾ ਹਮਲਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਗੋਲੀਆਂ ਚਲਾਉਣ ਦਾ ਸਿਲਸਿਲਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਹੁਣ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ SOPU ਦੇ ਨੈਸ਼ਨਲ ਪ੍ਰਧਾਨ ਜਸ਼ਨ ਜਵੰਦਾ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਇਹ ਹਮਲਾ ਬਾਟਨੀ ਵਿਭਾਗ ਦੀ ਪਾਰਕਿੰਗ ਵਿਚ ਹੋਇਆ ਸੀ ਪਰ ਗਣੀਮਤ ਇਹ ਰਹੀ ਕਿ ਇਸ ਹਮਲੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

Advertisements

ਉੱਥੇ ਹੀ ਦੂਜੇ ਪਾਸੇ ਇਸ ਹਮਲੇ ਦੀ ਜ਼ਿੰਮੇਵਾਰੀ ਕਥਿਤ ਦਵਿੰਦਰ ਬੰਬੀਹਾ, ਗੋਪੀ ਘਣਸ਼ਾਮਪੁਰੀਆ ਨੇ ਲਈ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਇੱਕ ਪੋਸਟ ਵੀ ਸਾਂਝੀ ਕੀਤੀ ਗਈ ਹੈ। ਜਿਸ ਵਿਚ ਲਿਖਿਆ ਹੈ ਕਿ ਇਹ ਗੋਲੀ ਡੋਨੀ ਬੱਲ ਤੇ ਸ਼ਗਨਪ੍ਰੀਤ ਨੇ ਚਲਾਈ ਹੈ। ਉਸਦੀ ਕਿਸਮਤ ਸੀ ਕਿ ਉਹ ਬਚ ਗਿਆ ਪਰ ਹਰ ਇੱਕ ਦੀ ਕਿਸਮਤ ਇਹੋ ਜਿਹੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸੋਪੂ ਲਾਰੈਂਸ ਗੈਂਗ ਨਾਲ ਚੱਲੇਗਾ ਤਾਂ ਉਸਦਾ ਅੰਜਾਮ ਮੌਤ ਹੋਵੇਗਾ।

LEAVE A REPLY

Please enter your comment!
Please enter your name here